ਨੈਸ਼ਨਲ ਡੈਸਕ : ਦਿੱਲੀ-ਐੱਨ.ਸੀ.ਆਰ. ਵਿਚ ਆਵਾਰਾ ਕੁੱਤਿਆਂ ਨਾਲ ਸਬੰਧਤ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਦੇਸ਼ ਭਰ ਵਿਚ ਹੋਏ ਵਿਆਪਕ ਵਿਰੋਧ ਤੋਂ ਬਾਅਦ ਸੁਪਰੀਮ ਕੋਰਟ ਦੀ 3 ਜੱਜਾਂ ਦੀ ਇਕ ਨਵੀਂ ਬੈਂਚ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐੱਨ.ਵੀ. ਅੰਜਾਰੀਆ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ 11 ਅਗਸਤ ਨੂੰ ਦਿੱਲੀ-ਐੱਨ.ਸੀ.ਆਰ. ਵਿਚ ਸਾਰੇ ਆਵਾਰਾ ਕੁੱਤਿਆਂ ਨੂੰ ਸੜਕਾਂ ਤੋਂ ਹਟਾ ਕੇ ਜਲਦੀ ਹੀ ਸਥਾਈ ਤੌਰ ’ਤੇ ਪਨਾਹ ਲੈਣ ਵਾਲੀਆਂ ਥਾਵਾਂ ਵਿਚ ਤਬਦੀਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਦੋਂ ਆਵਾਰਾ ਕੁੱਤਿਆਂ ਨਾਲ ਸਬੰਧਤ ਇਕ ਹੋਰ ਮਾਮਲੇ ਵਿਚ ਕੁਝ ਪਟੀਸ਼ਨਰਾਂ ਨੇ 11 ਅਗਸਤ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਚੀਫ਼ ਜਸਟਿਸ ਬੀ.ਆਰ. ਗਵਈ ਅੱਗੇ ਆਪਣੀ ਪਟੀਸ਼ਨ ਦਾ ਜ਼ਿਕਰ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਇਸ ’ਤੇ ਵਿਚਾਰ ਕਰਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਮਾਨੋਂ ਵਰ੍ਹ ਰਹੀ 'ਆਫ਼ਤ' ਨੇ ਫੜੀ ਰਫ਼ਤਾਰ ! 23 ਜ਼ਿਲ੍ਹਿਆਂ 'ਚ ਅਲਰਟ ਜਾਰੀ
NEXT STORY