ਨਵੀਂ ਦਿੱਲੀ- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ ਨਵੇਂ ਮਾਮਲਿਆਂ ’ਚ ਤੇਜ਼ੀ ਆਈ ਹੈ, ਹਾਲਾਂਕਿ ਇਸ ਦੀ ਤੁਲਨਾ ’ਚ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧ ਰਹੀ, ਜਿਸ ਕਾਰਨ ਸਰਗਰਮ ਮਾਮਲਿਆਂ ਦੇ ਘਟਣ ਦਾ ਕ੍ਰਮ ਵੀ ਜਾਰੀ ਹੈ। ਇਸ ਵਿਚ ਦੇਸ਼ ’ਚ ਵੀਰਵਾਰ ਨੂੰ 64 ਲੱਖ 40 ਹਜ਼ਾਰ 451 ਲੋਕਾਂ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ 89 ਕਰੋੜ 2 ਲੱਖ 8 ਹਜ਼ਾਰ 7 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 26,727 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 38 ਲੱਖ 26 ਹਜ਼ਾਰ 607 ਹੋ ਗਿਆ ਹੈ। ਇਸ ਦੌਰਾਨ 28,246 ਹੋਰ ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 30 ਲੱ 43 ਹਜ਼ਾਰ 144 ਹੋ ਗਈ ਹੈ।
ਸਰਗਰਮ ਮਾਮਲੇ 1796 ਘੱਟ ਕੇ 2 ਲੱਖ 75 ਹਜ਼ਾਰ 224 ਰਹਿ ਗਏ ਹਨ। ਉੱਥੇ ਹੀ 277 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,48,339 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵੱਧ ਕੇ 97.86 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 0.82 ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ। ਸਰਗਰਮ ਮਾਮਲਿਆਂ ਦੇ ਹਿਸਾਬ ਨਾਲ ਕੇਰਲ ਹੁਣ ਦੇਸ਼ ਦੇ ਪਹਿਲੇ ਸਥਾਨ ’ਤੇ ਹੈ ਅਤੇ ਪਿਛਲੇ 24 ਘੰਟਿਆਂ ’ਚ ਇੱਥੇ 966 ਸਰਗਰਮ ਮਾਮਲੇ ਘਟਣ ਨਾਲ ਇਨ੍ਹਾਂ ਦੀ ਗਿਣਤੀ ਹੁਣ 143109 ਰਹਿ ਗਈ ਹੈ। ਉੱਥੇ ਹੀ 16758 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4512662 ਹੋ ਗਈ ਹੈ। ਇਸੇ ਮਿਆਦ ’ਚ ਸਭ ਤੋਂ ਵੱਧ 122 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 25087 ਹੋ ਗਈ ਹੈ।
ਇਹ ਵੀ ਪੜ੍ਹੋ : ਸ਼ਿਮਲਾ : ਜ਼ਮੀਨ ਖਿੱਸਕਣ ਕਾਰਨ ਬਹੁ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ (ਦੇਖੋ ਤਸਵੀਰਾਂ)
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਹੁਣ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਤੋਂ ਵੱਟਿਆ ਪਾਸਾ
NEXT STORY