ਨਵੀਂ ਦਿੱਲੀ– ਕੇਂਦਰ ਨੇ ਆਪਣੇ ਸਾਰੇ ਵਿਭਾਗਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ ਹੈ ਜੋ ਮ੍ਰਿਤਕ ਸਰਕਾਰੀ ਕਰਮਚਾਰੀ ਦੇ ਪਰਿਵਾਰ ਦੇ ਮੈਂਬਰਾਂ ਨਾਲ ਤਾਲਮੇਲ ਕਰਨਗੇ ਤਾਂ ਕਿ ਉਨ੍ਹਾਂ ਨੂੰ ਛੇਤੀ ਹੀ ਉਸ ਧਨ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਜਾਵੇ, ਜਿਨ੍ਹਾਂ ਦੇ ਉਹ ਹੱਕਦਾਰ ਹਨ।
ਨਾਲ ਹੀ ਇਹ ਵੀ ਕਿਹਾ ਕਿ ਦਸਤਾਵੇਜ਼ੀ ਕੰਮ ’ਚ ਵੀ ਇਨ੍ਹਾਂ ਪਰਿਵਾਰਾਂ ਦੀ ਮਦਦ ਕੀਤੀ ਜਾਏ। ਪੈਨਸ਼ਨ ਅਤੇ ਪੈਨਸ਼ਨਭੋਗੀ ਕਲਿਆਣ ਵਿਭਾਗ ਦੇ ਕੱਤਰ ਇੰਦੀਵਰ ਪਾਂਡੇ ਨੇ ਇਕ ਪੱਤਰ ’ਚ ਕਿਹਾ ਕਿ ਨੋਡਲ ਅਧਿਕਾਰੀ ਦਾ ਵੇਰਵਾ ਮੰਤਰਾਲਿਆਂ, ਵਿਭਾਗਾਂ ਅਤੇ ਸਬੰਧਤ ਦਫਤਰਾਂ ਦੀ ਵੈੱਬਸਾਈਟ ’ਤੇ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕੋਵਿਡ-19 ਦੇ ਕਾਰਨ ਹਾਲ ਹੀ ’ਚ ਕੁਝ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਜਾਨ ਗੁਆ ਦਿੱਤੀ। ਕਈ ਮਾਮਲਿਆਂ ’ਚ ਮ੍ਰਿਤਕ ਕਰਮਚਾਰੀ ਅਤੇ ਅਧਿਕਾਰੀ ਆਪਣੇ ਪਰਿਵਾਰ ਦੇ ਕਮਾਉਣ ਵਾਲੇ ਇਕਲੌਤੇ ਮੈਂਬਰ ਸਨ। ਉਨ੍ਹਾਂ ਦੀ ਅਣਮਿੱਥੇ ਸਮੇਂ ਹੋਈ ਮੌਤ ਨਾਲ ਉਨ੍ਹਾਂ ਦਾ ਪਰਿਵਾਰ ਟੁੱਟ ਗਿਆ ਹੈ ਅਤੇ ਮਹਾਮਾਰੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੈਨਸ਼ਨ ਦੀ ਤੁਰੰਤ ਲੋੜ ਹੈ। ਇਹ ਯਕੀਨੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਵਾਲੀ ਪੈਨਸ਼ਨ ਅਤੇ ਹੋਰ ਸਹੂਲਤਾਂ ਛੇਤੀ ਹੀ ਦਿੱਤੀਆਂ ਜਾਣ।
ਪੱਤਰ ’ਚ ਕਿਹਾ ਗਿਆ ਹੈ ਕਿ ਸੇਵਾ ਦੌਰਾਨ ਕਿਸੇ ਸਰਕਾਰੀ ਕਰਮਚਾਰੀ ਦੀ ਮੌਤ ਹੋਣ ’ਤੇ ਸਾਰੇ ਮਾਮਲਿਆਂ ’ਚ ਪਰਿਵਾਰ ਨੂੰ ਪਹਿਲਾਂ 10 ਸਾਲ ਦੀ ਮਿਆਦ ਲਈ ਅੰਤਿਮ ਤਨਖਾਹ ਦੇ 50 ਫੀਸਦੀ ਦੀ ਦਰ ਨਾਲ ਪੈਨਸ਼ਨ ਦਿੱਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਅੰਤਿਮ ਤਨਖਾਹ ਦੇ 30 ਫੀਸਦੀ ਦਰ ਦੇ ਹਿਸਾਬ ਨਾਲ ਪੈਨਸ਼ਨ ਦਿੱਤੀ ਜਾਂਦੀ ਹੈ।
ਦਿਨ ਅਤੇ ਸਮੇਂ ਦੇ ਹਿਸਾਬ ਨਾਲ ਕੰਮ ਕਰਦਾ ਹੈ ਸਾਡਾ ਇਮਿਊਨ ਸਿਸਟਮ
NEXT STORY