ਨਵੀਂ ਦਿੱਲੀ (ਭਾਸ਼ਾ) - ਆਮ ਆਦਮੀ ਪਾਰਟੀ (ਆਪ) ਵਲੋਂ ਅਰਵਿੰਦ ਕੇਜਰੀਵਾਲ ਦੀ ਥਾਂ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਅੱਜ ਯਾਨੀ ਮੰਗਲਵਾਰ ਦੁਪਹਿਰ 12 ਵਜੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਕੀਤਾ ਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਪਾਰਟੀ ਵਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਹੀ ਬੈਠਣਗੇ, ਜਦੋਂ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਸਰਟੀਫਿਕੇਟ’ ਦੇਣਗੇ।
ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ
ਪਾਰਟੀ ਦੇ ਇੱਕ ਅਧਿਕਾਰੀ ਨੇ ਕਿਹਾ, "ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਅੱਜ ਦੁਪਹਿਰ 12 ਵਜੇ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਕੀਤਾ ਜਾਵੇਗਾ।" ਉਧਰ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਅਚਨਚੇਤ ਐਲਾਨ ਤੋਂ ਬਾਅਦ ਉਨ੍ਹਾਂ ਦੀ ਸੰਭਾਵਿਤ ਬਦਲੀ ਵਜੋਂ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਉਨ੍ਹਾਂ ਦੇ ਮੰਤਰੀਆਂ ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਵਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਅਤੇ ਮਨੀਸ਼ ਸਿਸੋਦੀਆ ਕ੍ਰਮਵਾਰ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਉਦੋਂ ਹੀ ਬਣਨਗੇ,''ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ।''
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਹੈ PM ਮੋਦੀ ਦਾ ਜਨਮ ਦਿਨ, ਅਮਿਤ ਸ਼ਾਹ ਤੇ ਯੋਗੀ ਨੇ ਵੀ ਦਿੱਤੀਆਂ ਸ਼ੁੱਭਕਾਮਨਾਵਾਂ
NEXT STORY