ਨਵੀਂ ਦਿੱਲੀ— ਭਾਰਤ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 43,071 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,05,45,433 ਹੋ ਗਈ, ਜਦਕਿ ਵਾਇਰਸ ਦੇ ਇਲਾਜ ਅਧੀਨ ਮਾਮਲੇ ਘੱਟ ਹੋ ਕੇ 4,85,350 ਹੋ ਗਏ।

ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਵਾਇਰਸ ਕਾਰਨ 955 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,02,005 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 4,85,350 ਰਹਿ ਗਈ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 1.59 ਫ਼ੀਸਦੀ ਹੈ, ਜਦਕਿ ਕੋਰੋਨਾ ਨਾਲ ਸਿਹਤਮੰਦ ਹੋਣ ਦੀ ਦਰ ਸੁਧਰ ਕੇ 97.09 ਹੋ ਗਈ ਹੈ।

ਅੰਕੜਿਆਂ ਮੁਤਾਬਕ ਬੀਮਾਰੀ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 2,96,58,078 ਹੋ ਗਈ ਹੈ, ਜਦਕਿ ਮੌਤ ਦਰ ਵੱਧ ਕੇ 1.32 ਫ਼ੀਸਦੀ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 35.12 ਕਰੋੜ ਲੋਕਾਂ ਨੂੰ ਕੋਵਿਡ-19 ਟੀਕਾ ਲਾਇਆ ਜਾ ਚੁੱਕਾ ਹੈ। ਇਸ ਦਰਮਿਆਨ ਸ਼ਨੀਵਾਰ ਨੂੰ 63,87,849 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ। ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ 18,38,490 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ 41,82,54,953 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
IIT ਦਿੱਲੀ ਦੀਆਂ ਮਹਿਲਾ ਵਿਗਿਆਨੀਆਂ ਨੇ ਬਣਾਈ ਅੱਖਾਂ 'ਚ ਫੰਗਲ ਸੰਕਰਮਣ ਲਈ ਨਵੀਂ ਦਵਾਈ
NEXT STORY