ਕੋਲਕਾਤਾ- ਤ੍ਰਿਣਮੂਲ ਕਾਂਗਰਸ ਨੂੰ ਬੁੱਧਵਾਰ ਨੂੰ ਉਸ ਵੇਲੇ ਇਕ ਹੋਰ ਝਟਕਾ ਲੱਗਾ ਜਦੋਂ ਪਾਰਟੀ ਦੇ 2 ਸੀਨੀਅਰ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਕਟਵਾ ਦੇ ਸਾਬਕਾ ਵਿਧਾਇਕ ਰਵਿੰਦਰਨਾਥ ਚੈਟਰਜੀ ਨੇ ਬੁੱਧਵਾਰ ਨੂੰ ਤ੍ਰਿਣਮੂਲ ਕਾਂਗਰਸ ਦੇ ਪੂਰਬੀ-ਬਰਧਮਾਨ ਜ਼ਿਲਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸੂਬਾ ਪ੍ਰਧਾਨ ਚੰਦ੍ਰਿਮਾ ਭੱਟਾਚਾਰੀਆ ਨੂੰ ਭੇਜਿਆ ਹੈ। ਹਾਲਾਂਕਿ, ਅਜੇ ਤੱਕ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਮੁਤਾਬਕ, 70 ਸਾਲ ਦੀ ਉਮਰ ਪਾਰ ਕਰ ਚੁੱਕੇ ਇਸ ਆਗੂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜ਼ਿੰਮੇਵਾਰੀ ਤੋਂ ਮੁਕਤੀ ਮੰਗੀ ਹੈ।
ਦੂਜੇ ਪਾਸੇ, ਖੜਗਪੁਰ ਸਦਰ ਦੇ ਸਾਬਕਾ ਵਿਧਾਇਕ ਅਤੇ ਕੌਂਸਲਰ ਪ੍ਰਦੀਪ ਸਰਕਾਰ ਨੇ ਜ਼ਿਲਾ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੂਬਾ ਪ੍ਰਧਾਨ ਨੂੰ ਪੱਤਰ ਭੇਜ ਕੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਮਮਤਾ ਸਰਕਾਰ ’ਚ ਮੰਤਰੀ ਰਹੇ ਉਦਯਨ ਗੁਹਾ ਗ੍ਰਿਫ਼ਤਾਰ
NEXT STORY