ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ 9ਵੇਂ ਦੌਰ ਦੀ ਗੱਲਬਾਤ ਹੋਣ ਜਾ ਰਹੀ ਹੈ। ਇਸ ਮੀਟਿੰਗ ਤੋਂ ਪਹਿਲਾਂ ਜਗਰਾਓਂ ਦੇ ਕਲੇਰਾਂ ਦੇ ਗੁਰਦੁਆਰਾ ਨਾਨਕਸਰ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ’ਚ ਬਾਬਾ ਲੱਖਾ ਸਿੰਘ ਨੇ ਸਰਕਾਰ ਦਾ ਪੱਖ ਸੁਣਿਆ ਤੇ ਵਿਚੋਲਗੀ ਦੀ ਪੇਸ਼ਕਸ਼ ਕੀਤੀ ਅਤੇ ਕੇਂਦਰ ਤੇ ਕਿਸਾਨਾਂ ਵਿਚਾਲੇ ਕੜੀ ਬਣਨ ਦੀ ਆਫ਼ਰ ਕੀਤੀ ਹੈ। ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਇਸਦੇ ਹੱਲ ਨੂੰ ਲੈ ਕੇ ਚਰਚਾ ਹੋਈ।
ਇਹ ਵੀ ਪੜ੍ਹੋ: ਜੇਲ੍ਹਾਂ ’ਚ ਸ਼ੁਰੂ ਹੋਵੇਗੀ ‘ਈ’ ਪੇਸ਼ੀ, ਬਚੇਗਾ 45 ਲੱਖ ਰੋਜ਼ਾਨਾ
ਇਸ ਤੋਂ ਬਾਅਦ ਉਨ੍ਹਾਂ ਨੇ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਬੱਚੇ, ਕਿਸਾਨ, ਬਜ਼ੁਰਗ, ਜਨਾਨੀਆਂ ਅਤੇ ਆਦਮੀ ਸੜਕਾਂ ’ਤੇ ਹਨ। ਦੁੱਖ ਅਸਹਿ ਹੈ। ਮੈਂ ਸੋਚਿਆ ਕਿ ਇਸ ਦਾ ਹੱਲ ਕਿਵੇਂ ਵੀ ਹੋਣਾ ਚਾਹੀਦਾ ਹੈ। ਇਸ ਲਈ ਮੈਂ ਅੱਜ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਕੀਤੀ। ਗੱਲਬਾਤ ਚੰਗੀ ਰਹੀ ਅਤੇ ਅਸੀਂ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਕੋਲ ਨਵਾਂ ਪ੍ਰਸਤਾਵ ਹੋਵੇਗਾ ਅਤੇ ਇਸ ਮਸਲੇ ਦਾ ਹੱਲ ਲੱਭਣਾ ਹੋਵੇਗਾ। ਅਸੀਂ ਜਿੰਨੀ ਜਲਦੀ ਹੋ ਸਕੇ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕਰਾਂਗੇ। ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਹੱਲ ’ਚ ਸਾਡੇ ਨਾਲ ਹਨ। ਬਾਬਾ ਲੱਖਾ ਸਿੰਘ ਦੇ ਅਚਾਨਕ ਕਿਸਾਨ ਤੇ ਸਰਕਾਰ ਦਰਮਿਆਨ ਵਿਚੋਲਗੀ ਦੀ ਪੇਸ਼ਕਸ਼ ਲੈ ਕੇ ਆਉਣ ਦੇ ਤੌਰ ’ਤੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਹਲਚਲ ਵਧੀ ਹੈ। ਬਾਬਾ ਲੱਖਾ ਸਿੰਘ ਮੋਗਾ ਦੇ ਨਾਨਕਸਰ ਸੰਪਰਦਾ ਨਾਲ ਜੁੜੇ ਹੋਏ ਹਨ। ਉਹ ਨਾਨਕਸਰ ਗੁਰਦੁਆਰਾ ਕਲੇਰਾਂ ਦੇ ਮੁਖੀ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਜਨਵਰੀ ਮਹੀਨਾ ‘ਧੀਆਂ ਦੀ ਲੋਹੜੀ’ ਵਜੋਂ ਕੀਤਾ ਸਮਰਪਿਤ, ਭਲਾਈ ਸਕੀਮਾਂ ਦੀ ਕੀਤੀ ਸ਼ੁਰੂਆਤ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਹਾ ਸੀ ਕਿ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਗੱਲਬਾਤ ਦਾ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ ਜਦਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦਾਅਵਾ ਕੀਤਾ ਸੀ ਗੱਲਬਾਤ ਸਹੀ ਦਿਸ਼ਾ ਵਿੱਚ ਹੈ ਅਤੇ ਜਲਦ ਹੀ ਉਸ ਦਾ ਨਤੀਜਾ ਨਿਕਲੇਗਾ ਜਿਸ ਤੋਂ ਬਾਅਦ ਅਦਾਲਤ ਨੇ 11 ਜਨਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਗੱਲ ਕਹੀ ਸੀ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੀਦਾ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਭਾਰਤੀ ਸਿਆਸਤਦਾਨਾਂ ਦਾ ਲੋਕਾਂ ਪ੍ਰਤੀ ਵਤੀਰਾ ਲੋਕਤੰਤਰ ਵਾਲਾ ਜਾਂ ਧੱਕਾਤੰਤਰ ਵਾਲਾ...?
NEXT STORY