ਨਵੀਂ ਦਿੱਲੀ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਰਾਤ ਭਾਜੜ ਵਿਚ 18 ਲੋਕਾਂ ਦੀ ਮੌਤ ਹੋਣ ਮਗਰੋਂ ਸਟੇਸ਼ਨ 'ਤੇ ਸਖ਼ਤ ਸੁਰੱਖਿਆ ਕੀਤੀ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਸ ਨੇ ਰੇਲਵੇ ਸੁਰੱਖਿਆ ਬਲ (RPF) ਅਤੇ ਸਰਕਾਰੀ ਰੇਲਵੇ ਪੁਲਸ (GRP) ਨਾਲ ਮਿਲ ਕੇ ਸਟੇਸ਼ਨ 'ਤੇ ਭੀੜ ਨੂੰ ਕਾਬੂ ਕਰਨ ਲਈ ਵਾਧੂ ਕਰਮੀਆਂ ਨੂੰ ਤਾਇਨਾਤ ਕੀਤਾ ਹੈ। ਐਤਵਾਰ ਨੂੰ ਵੀ ਸਟੇਸ਼ਨ 'ਤੇ ਕਾਫੀ ਭੀੜ ਰਹੀ ਅਤੇ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਭੀੜ ਵਿਚਾਲੇ ਟਰੇਨਾਂ ਵਿਚ ਚੜ੍ਹਨ ਲਈ ਸੰਘਰਸ਼ ਕਰਨਾ ਪਿਆ।
ਅਧਿਕਾਰੀ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਬੈਰੀਕੇਡ ਲਾਏ ਹਨ। ਗਸ਼ਤ ਵਧਾ ਦਿੱਤੀ ਹੈ ਅਤੇ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਤੁਰੰਤ ਕਾਰਵਾਈ ਟੀਮ ਤਾਇਨਾਤ ਕਰ ਦਿੱਤੇ ਹਨ। ਸੀ. ਸੀ. ਟੀ. ਵੀ. ਤੋਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕੰਟਰੋਲ ਰੂਮ ਭੀੜ ਨੂੰ ਕੰਟਰੋਲ ਕਰਨ ਲਈ ਫੁਟੇਜ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਦੇ ਮਾਰਗਦਰਸ਼ਨ ਅਤੇ ਹਫੜਾ-ਦਫੜੀ ਦੀ ਸਥਿਤੀ ਤੋਂ ਬਚਣ ਲਈ ਘੋਸ਼ਣਾਵਾਂ ਕੀਤੀਆਂ ਜਾ ਰਹੀਆਂ ਹਨ।
ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਕਿਵੇਂ ਮਚੀ ਭਾਜੜ?
ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਦੀ ਘਟਨਾ 'ਤੇ ਇਕ ਚਸ਼ਮਦੀਦ ਨੇ ਕਿਹਾ ਕਿ ਭੀੜ ਨੂੰ ਕਾਬੂ ਕਰਨ ਵਾਲਾ ਕੋਈ ਨਹੀਂ ਸੀ। ਇਸ ਦੌਰਾਨ ਇਹ ਐਲਾਨ ਕੀਤਾ ਗਿਆ ਕਿ ਪਲੇਟਫਾਰਮ ਨੰਬਰ 12 'ਤੇ ਆਉਣ ਵਾਲੀ ਟਰੇਨ ਪਲੇਟਫਾਰਮ ਨੰਬਰ 16 'ਤੇ ਆਵੇਗੀ। ਅਜਿਹੇ 'ਚ ਦੋਹਾਂ ਪਾਸਿਆਂ ਤੋਂ ਭੀੜ ਇਕੱਠੀ ਹੋ ਗਈ ਅਤੇ ਭਾਜੜ ਮਚ ਗਈ, ਜਿਸ ਕਾਰਨ ਕਈ ਲੋਕ ਦੱਬੇ ਗਏ। ਚਸ਼ਮਦੀਦਾਂ ਦਾ ਦੋਸ਼ ਹੈ ਕਿ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਸਥਿਤੀ ਨੂੰ ਸੰਭਾਲਣ ਵਿਚ ਅਸਫਲ ਰਹੇ। ਹਾਦਸੇ ਤੋਂ ਬਾਅਦ ਕੁਲੀਆਂ ਅਤੇ ਯਾਤਰੀਆਂ ਨੇ ਜ਼ਖਮੀਆਂ ਦੀ ਮਦਦ ਕੀਤੀ। ਪ੍ਰਸ਼ਾਸਨ 'ਤੇ ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬਚਾਅ ਕਾਰਜ ਦੇਰੀ ਨਾਲ ਸ਼ੁਰੂ ਹੋਇਆ, ਜਿਸ ਕਾਰਨ ਕਈ ਜਾਨਾਂ ਚਲੀਆਂ ਗਈਆਂ।
ਬਦਲ ਗਿਆ ਸਾਰੇ ਸਰਕਾਰੀ ਤੇ ਪ੍ਰਾਇਵੇਟ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਖੁੱਲਣਗੇ ਸਕੂਲ
NEXT STORY