ਵੈੱਬ ਡੈਸਕ : ਦਿੱਲੀ ਸਰਕਾਰ ਨੇ ਸਰਦੀਆਂ ਦੌਰਾਨ ਵਧਣ ਵਾਲੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਮੇਂ ਤੋਂ ਪਹਿਲਾਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸਰਕਾਰ ਨੇ "ਪ੍ਰੋਐਕਟਿਵ ਵਿੰਟਰ ਏਅਰ ਕੁਆਲਿਟੀ ਮੈਨੇਜਮੈਂਟ ਫਰੇਮਵਰਕ" ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ, ਤਾਂ ਜੋ ਨਾਗਰਿਕਾਂ, ਉਦਯੋਗਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਲੋੜੀਂਦੀਆਂ ਤਿਆਰੀਆਂ ਲਈ ਕਾਫ਼ੀ ਸਮਾਂ ਮਿਲ ਸਕੇ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ ਕਿ ਇਹ ਫਰੇਮਵਰਕ ਸਰਦੀਆਂ ਵਿਚ ਪ੍ਰਦੂਸ਼ਣ ਕੰਟਰੋਲ ਲਈ ਇੱਕ ਅਗਾਊਂ ਰਣਨੀਤੀ ਤਹਿਤ ਤਿਆਰ ਕੀਤਾ ਗਿਆ ਹੈ। ਇਸਦਾ ਉਦੇਸ਼ ਪ੍ਰਦੂਸ਼ਣ ਦਾ ਪੱਧਰ ਵਧਣ ਤੋਂ ਪਹਿਲਾਂ ਹੀ ਲੋੜੀਂਦੇ ਉਪਾਵਾਂ ਨੂੰ ਲਾਗੂ ਕਰਨਾ ਅਤੇ ਲੋਕਾਂ ਨੂੰ ਸੰਭਾਵੀ ਪ੍ਰੇਸ਼ਾਨੀਆਂ ਤੋਂ ਬਚਾਉਣਾ ਹੈ। ਇਹ ਫਰੇਮਵਰਕ ਹਰ ਸਾਲ 1 ਨਵੰਬਰ ਤੋਂ 28 ਫਰਵਰੀ ਤੱਕ ਲਾਗੂ ਰਹਿਣ ਵਾਲੇ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਤਾਲਮੇਲ ਵਿੱਚ ਕੰਮ ਕਰੇਗਾ।
ਈਂਧਨ ਭਰਵਾਉਣ ਲਈ PUCC ਲਾਜ਼ਮੀ
ਨਵੇਂ ਫਰੇਮਵਰਕ ਦੇ ਤਹਿਤ ਸਿਰਫ ਵੈਧ ਪੋਲਿਊਸ਼ਨ ਅੰਡਰ ਕੰਟਰੋਲ ਸਰਟੀਫਿਕੇਟ (PUCC) ਵਾਲੇ ਵਾਹਨਾਂ ਨੂੰ ਹੀ ਪੈਟਰੋਲ ਪੰਪਾਂ 'ਤੇ ਈਂਧਨ ਭਰਵਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਪਛਾਣ ਅਤੇ ਨਿਯੰਤਰਣ ਆਸਾਨ ਹੋ ਜਾਵੇਗਾ।
ਨਾਨ-BS VI ਕਮਰਸ਼ੀਅਲ ਵਾਹਨਾਂ ਦੀ ਐਂਟਰੀ 'ਤੇ ਰੋਕ
ਸਰਕਾਰ ਨੇ 1 ਨਵੰਬਰ ਤੋਂ 31 ਜਨਵਰੀ ਤੱਕ ਦਿੱਲੀ ਦੇ ਬਾਹਰ ਰਜਿਸਟਰਡ ਨਾਨ-BS VI ਕਮਰਸ਼ੀਅਲ ਵਾਹਨਾਂ ਦੇ ਰਾਜਧਾਨੀ ਵਿਚ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ, ਸੀਐੱਨਜੀ ਅਤੇ ਇਲੈਕਟ੍ਰਿਕ ਵਾਹਨਾਂ ਦੇ ਨਾਲ-ਨਾਲ ਐਮਰਜੈਂਸੀ ਸੇਵਾਵਾਂ ਅਤੇ ਸਰਕਾਰੀ ਕੰਮਾਂ ਵਿਚ ਲੱਗੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਮਿਲੇਗੀ।
ਪਾਰਕਿੰਗ ਫੀਸ ਹੋਵੇਗੀ ਦੁੱਗਣੀ
ਨਿੱਜੀ ਵਾਹਨਾਂ ਦੀ ਵਰਤੋਂ ਨੂੰ ਘਟਾਉਣ ਲਈ ਅਧਿਕਾਰਤ ਪਾਰਕਿੰਗ ਸਥਾਨਾਂ 'ਤੇ 1 ਨਵੰਬਰ ਤੋਂ 28 ਫਰਵਰੀ ਤੱਕ ਪਾਰਕਿੰਗ ਫੀਸ ਦੁੱਗਣੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਲੋੜ ਪੈਣ 'ਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਅਤੇ ਸਰਕਾਰੀ ਅਤੇ ਨਿੱਜੀ ਦਫਤਰਾਂ ਵਿੱਚ 50 ਪ੍ਰਤੀਸ਼ਤ ਤੱਕ ਹਾਜ਼ਰੀ ਦੀ ਵਿਵਸਥਾ ਵੀ ਲਾਗੂ ਕੀਤੀ ਜਾ ਸਕਦੀ ਹੈ।
ਨਿਰਮਾਣ ਕਾਰਜਾਂ 'ਤੇ ਰਹੇਗੀ ਸਖ਼ਤ ਨਿਗਰਾਨੀ
ਫਰੇਮਵਰਕ ਅਨੁਸਾਰ 1 ਨਵੰਬਰ ਤੋਂ 31 ਜਨਵਰੀ ਤੱਕ ਨਿਰਮਾਣ ਅਤੇ ਢਾਹੁਣ ਵਾਲੀਆਂ ਥਾਵਾਂ 'ਤੇ ਧੂੜ ਕੰਟਰੋਲ ਸੰਬੰਧੀ ਮਾਪਦੰਡਾਂ ਦੀ ਸਖਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਜੇਕਰ ਪ੍ਰਦੂਸ਼ਣ ਦਾ ਪੱਧਰ ਗੰਭੀਰ ਸਥਿਤੀ ਵਿੱਚ ਪਹੁੰਚਦਾ ਹੈ, ਤਾਂ 10 ਦਸੰਬਰ ਤੋਂ 20 ਜਨਵਰੀ ਦੇ ਵਿਚਕਾਰ ਨਿਰਮਾਣ ਗਤੀਵਿਧੀਆਂ 'ਤੇ ਵਾਧੂ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਵੱਡੇ ਨਿਰਮਾਣ ਸਥਾਨਾਂ ਅਤੇ ਪ੍ਰਮੁੱਖ ਇਮਾਰਤਾਂ ਵਿੱਚ ਐਂਟੀ-ਸਮੋਗ ਗਨ ਅਤੇ ਮਿਸਟ-ਸਪ੍ਰੈਸ਼ਨ ਸਿਸਟਮ ਲਗਾਉਣਾ ਵੀ ਲਾਜ਼ਮੀ ਕੀਤਾ ਜਾਵੇਗਾ।
ਖੁੱਲ੍ਹੇ ਵਿਚ ਕੂੜਾ ਸਾੜਨ 'ਤੇ ਸਖ਼ਤੀ
ਸਰਕਾਰ ਖੁੱਲ੍ਹੇ ਵਿਚ ਕੂੜਾ ਤੇ ਹੋਰ ਸਮੱਗਰੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਵਿਵਸਥਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਲਈ ਡਰੋਨ ਨਿਗਰਾਨੀ ਅਤੇ ਫੀਲਡ ਇੰਸਪੈਕਸ਼ਨ ਦਾ ਸਹਾਰਾ ਲਿਆ ਜਾਵੇਗਾ।
ਸਰਦੀਆਂ ਵਿਚ ਕਿਉਂ ਵੱਧ ਜਾਂਦਾ ਹੈ ਪ੍ਰਦੂਸ਼ਣ?
ਦਿੱਲੀ ਵਿਚ ਅਕਤੂਬਰ ਤੋਂ ਫਰਵਰੀ ਦੇ ਵਿਚਕਾਰ ਹਵਾ ਦੀ ਗੁਣਵੱਤਾ ਅਕਸਰ 'ਬਹੁਤ ਖਰਾਬ' ਜਾਂ 'ਗੰਭੀਰ' ਸ਼੍ਰੇਣੀ ਵਿਚ ਪਹੁੰਚ ਜਾਂਦੀ ਹੈ। ਮਾਹਰਾਂ ਦੇ ਅਨੁਸਾਰ, ਥਰਮਲ ਇਨਵਰਸ਼ਨ, ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨਾ ਅਤੇ ਹਵਾ ਦੀ ਘੱਟ ਗਤੀ ਸਰਦੀਆਂ ਵਿਚ ਪ੍ਰਦੂਸ਼ਣ ਵਧਣ ਦੇ ਮੁੱਖ ਕਾਰਨ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਦੀਆਂ ਦੇ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਮੇਂ ਸਿਰ ਤਿਆਰੀ ਕਰਨਾ ਸਭ ਤੋਂ ਜ਼ਰੂਰੀ ਹੈ ਤੇ ਸਰਕਾਰ ਇਸ ਦਿਸ਼ਾ ਵਿਚ ਮਿਸ਼ਨ ਮੋਡ ਵਿਚ ਕੰਮ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ
NEXT STORY