ਨਵੀਂ ਦਿੱਲੀ-ਦਿੱਲੀ 'ਚ ਕੋਰੋਨਾ ਨੇ ਇਕ ਵਾਰ ਫ਼ਿਰ ਰਫ਼ਤਾਰ ਫੜ੍ਹ ਲਈ ਹੈ। ਦਿੱਲੀ 'ਚ ਪਿਛਲੇ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਦਿੱਲੀ ਦੇ ਸਕੂਲਾਂ ਤੋਂ ਵੀ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਲਈ ਕੋਰੋਨਾ ਦੀ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ 'ਤੇ ਸਕੂਲਾਂ ਨੂੰ ਪ੍ਰਸ਼ਾਸਨ ਨੂੰ ਸੂਚਿਤ ਕਰਨਾ ਹੋਵੇਗਾ। ਸਰਕਾਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕੋਰੋਨਾ ਗਾਈਡਲਾਈਨ ਦਾ ਸਖ਼ਤੀ ਨਾਲ ਪਾਲਣ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਗੈਰ ਸਰਕਾਰੀ ਸੰਗਠਨਾਂ ਲਈ ਸੰਯੁਕਤ ਰਾਸ਼ਟਰ ਦੀ ਕਮੇਟੀ 'ਚ ਮੁੜ ਚੁਣਿਆ ਗਿਆ ਪਾਕਿਸਤਾਨ
ਦਿੱਲੀ ਸਰਕਾਰ ਨੇ ਕਿਹਾ ਕਿ ਕੋਰੋਨਾ ਦੇ ਮਾਮਲੇ ਆਉਣ 'ਤੇ ਸਕੂਲ ਨੂੰ ਬੰਦ ਕਰਨਾ ਹੋਵੇਗਾ। ਸਰਕਾਰ ਨੇ ਕਿਹਾ ਕਿ ਸਕੂਲ ਵਿੰਗ ਜਾਂ ਪੂਰਾ ਸਕੂਲ ਬੰਦ ਹੋਣਾ ਚਾਹੀਦਾ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ 'ਚ ਮਾਮੂਲੀ ਵਾਧਾ ਹੋਇਆ ਹੈ ਪਰ ਹਸਪਤਾਲ 'ਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਨਹੀਂ ਹੋਇਆ ਹੈ ਅਤੇ ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ ਪਰ ਸੁਚੇਤ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ :ਦੱਖਣੀ ਅਫਰੀਕਾ ਦੇ ਡਰਬਨ 'ਚ ਆਇਆ ਹੜ੍ਹ, 300 ਤੋਂ ਵੱਧ ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਦੱਸ ਦੇਈਏ ਕਿ ਦਿੱਲੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 325 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਮਾਰੀ ਨਾਲ ਕਿਸੇ ਦੀ ਮੌਤ ਨਹੀਂ ਹੋਈ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 2.39 ਫੀਸਦੀ ਦਰਜ ਕੀਤੀ ਗਈ। ਸ਼ਹਿਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ 'ਚ ਇਹ ਜਾਣਕਾਰੀ ਸਾਹਮਣੇ ਆਈ। ਰਾਸ਼ਟਰੀ ਰਾਜਧਾਨੀ 'ਚ ਇਨਫੈਕਸ਼ਨ ਦੀ ਦਰ ਇਕ ਹਫ਼ਤੇ ਦੇ ਅੰਦਰ ਵਧ ਕੇ 2.39 ਫੀਸਦੀ ਹੋ ਗਈ ਹੈ।
ਇਹ ਵੀ ਪੜ੍ਹੋ : ਰੂਸ ਦੀ ਚਿਤਾਵਨੀ, ਸਵੀਡਨ-ਫਿਨਲੈਂਡ ਨਾਟੋ 'ਚ ਹੋਏ ਸ਼ਾਮਲ ਤਾਂ ਤਾਇਨਾਤ ਕਰ ਦੇਣਗੇ ਪ੍ਰਮਾਣੂ ਹਥਿਆਰ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY