ਨੈਸ਼ਨਲ ਡੈਸਕ- ਭਾਰਤ-ਪਾਕਿ ਵਿਚਾਲੇ ਬਣੀ ਹੋਈ ਸਥਿਤੀ ਦੌਰਾਨ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਸਾਰੇ ਮੀਡੀਆ ਚੈਨਲਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਜਾਗਰੂਕਤਾ ਮੁਹਿੰਮਾਂ ਤੋਂ ਇਲਾਵਾ ਆਪਣੇ ਪ੍ਰੋਗਰਾਮਾਂ ਵਿੱਚ ਸਿਵਲ ਡਿਫੈਂਸ ਏਅਰ ਰੇਡ ਸਾਇਰਨ ਦੀ ਆਵਾਜ਼ ਦੀ ਵਰਤੋਂ ਨਾ ਕਰਨ।
ਇਸ ਬਾਰੇ ਜਾਰੀ ਕੀਤੀ ਗਈ ਇਕ ਅਡਵਾਈਜ਼ਰੀ 'ਚ ਫਾਇਰ ਸਰਵਿਸਿਜ਼, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਸਿਵਲ ਡਿਫੈਂਸ ਐਕਟ, 1968 ਦੇ ਤਹਿਤ ਸਾਰੇ ਮੀਡੀਆ ਚੈਨਲਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਪ੍ਰੋਗਰਾਮਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਤੋਂ ਇਲਾਵਾ ਸਿਵਲ ਡਿਫੈਂਸ ਏਅਰ ਰੇਡ ਸਾਇਰਨ ਦੀ ਆਵਾਜ਼ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨ।
ਇਹ ਵੀ ਪੜ੍ਹੋ- ਲੱਗ ਗਿਆ Lockdown ! ਪਾਕਿਸਤਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਮਗਰੋਂ ਲਿਆ ਗਿਆ ਫ਼ੈਸਲਾ
ਅਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਇਸ ਸਾਇਰਨ ਦੀ ਨਿਯਮਤ ਵਰਤੋਂ ਕਾਰਨ ਲੋਕਾਂ ਨੂੰ ਹਵਾਈ ਹਮਲੇ ਦੌਰਾਨ ਚੱਲਣ ਵਾਲੇ ਅਸਲੀ ਸਾਇਰਨ ਦੀ ਆਵਾਜ਼ ਦਾ ਭੁਲੇਖਾ ਪੈ ਸਕਦਾ ਹੈ ਤੇ ਉਹ ਇਸ ਨੂੰ ਜ਼ਿਆਦਾ ਗੰਭੀਰਤਾ ਨਾਲ ਨਹੀਂ ਲੈਣਗੇ। ਇਹ ਐਡਵਾਈਜ਼ਰੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਫੌਜੀ ਟਕਰਾਅ ਦੇ ਵਿਚਕਾਰ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਦੀ 'ਫ਼ਤਿਹ' ਮਿਜ਼ਾਈਲ ਨੂੰ ਭਾਰਤ ਨੇ ਚਟਾਈ ਧੂਲ, ਹਵਾ 'ਚ ਹੀ ਕਰ'ਤੀ ਖ਼ਾਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲ ਯਾਤਰੀਆਂ ਲਈ ਵੱਡੀ ਖ਼ਬਰ, ਰੇਲਵੇ ਨੇ 20 ਟ੍ਰੇਨਾਂ ਕੀਤੀਆਂ ਰੱਦ ਤੇ 8 ਦਾ ਸਮਾਂ ਬਦਲਿਆ
NEXT STORY