ਨਵੀਂ ਦਿੱਲੀ (ਯੂ. ਐੱਨ. ਆਈ.) - ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੇ ਅਸ਼ਲੀਲ ਤੇ ਇਤਰਾਜ਼ਯੋਗ ਕੰਟੈਂਟ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ਦੇ ਵਿਚਕਾਰ ਆਪਣੇ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਕੰਪਨੀ ਨੇ ਆਪਣੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਚੈਟਬੋਟ ‘ਗ੍ਰੋਕ’ ਲਈ ਨਵੇਂ ਸੁਰੱਖਿਆ ਨਿਯਮ ਲਾਗੂ ਕੀਤੇ ਹਨ, ਜਿਨ੍ਹਾਂ ਦਾ ਉਦੇਸ਼ ਖਪਤਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਾਨੂੰਨੀ ਵਿਵਸਥਾਵਾਂ ਦੀ ਪਾਲਣਾ ਕਰਨਾ ਹੈ। ਨਵੇਂ ਨਿਯਮਾਂ ਤਹਿਤ ਅਸਲੀ ਲੋਕਾਂ ਦੀਆਂ ਇਤਰਾਜ਼ਯੋਗ ਕੱਪੜਿਆਂ ਵਿਚ ਫੋਟੋਆਂ ਨੂੰ ਐਡਿਟ ਕਰਨ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਸਾਰੇ ਖਪਤਕਾਰਾਂ ’ਤੇ ਲਾਗੂ ਹੋਵੇਗੀ, ਭਾਵੇਂ ਉਹ ਪੇਡ ਹੋਣ ਜਾਂ ਅਨਪੇਡ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! 3 ਦਿਨ ਮਹਾਰਾਸ਼ਟਰ ਦੇ ਇਨ੍ਹਾਂ ਸ਼ਹਿਰਾਂ 'ਚ ਨਹੀਂ ਮਿਲੇਗੀ ਸ਼ਰਾਬ
ਦੂਜੇ ਪਾਸੇ ‘ਗ੍ਰੋਕ’ ਰਾਹੀਂ ਫੋਟੋਆਂ ਬਣਾਉਣ ਤੇ ਐਡਿਟ ਕਰਨ ਦੀ ਸਹੂਲਤ ਹੁਣ ਸਿਰਫ਼ ਪੇਡ ਖਪਤਕਾਰਾਂ ਤੱਕ ਹੀ ਸੀਮਤ ਕਰ ਦਿੱਤੀ ਗਈ ਹੈ। ‘ਐਕਸ’ ਨੇ ਦੱਸਿਆ ਕਿ ਇਸ ਕਦਮ ਨਾਲ ਟੂਲ ਦੀ ਦੁਰਵਰਤੋਂ ਨੂੰ ਰੋਕਣ ਅਤੇ ਗਲਤ ਇਸਤੇਮਾਲ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਵਾਬਦੇਹ ਠਹਿਰਾਉਣ ਵਿਚ ਮਦਦ ਮਿਲੇਗੀ। ਇਸ ਤੋਂ ਇਲਾਵਾ ਜਿਨ੍ਹਾਂ ਦੇਸ਼ਾਂ ਜਾਂ ਖੇਤਰਾਂ ਵਿਚ ਅਜਿਹਾ ਕੰਟੈਂਟ ਕਾਨੂੰਨੀ ਤੌਰ ’ਤੇ ਪਾਬੰਦੀਸ਼ੁਦਾ ਹੈ, ਉੱਥੇ ਜੀਓ-ਬਲਾਕਿੰਗ ਲਾਗੂ ਕੀਤੀ ਗਈ ਹੈ ਤਾਂ ਜੋ ਖਪਤਕਾਰ ਬਿਕਨੀ, ਅੰਡਰਵੀਅਰ ਜਾਂ ਇਸੇ ਤਰ੍ਹਾਂ ਦੇ ਇਤਰਾਜ਼ਯੋਗ ਕੱਪੜਿਆਂ ਵਿਚ ਅਸਲੀ ਲੋਕਾਂ ਦੀਆਂ ਫੋਟੋਆਂ ਨਾ ਬਣਾ ਸਕਣ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
19 ਜਨਵਰੀ ਤੋਂ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
NEXT STORY