ਲੰਡਨ (ਸਰਬਜੀਤ ਸਿੰਘ ਬਨੂੜ) : 1985 ਵਿੱਚ ਹੋਏ ਏਅਰ ਇੰਡੀਆ 182 (ਕਨਿਸ਼ਕਾ ਧਮਾਕਾ) ਦਾ ਮਾਮਲਾ, ਜਿਸ ਵਿੱਚ 329 ਬੇਗੁਨਾਹ ਲੋਕ ਮਾਰੇ ਗਏ ਸਨ, ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਚਰਚਾ ਵਿੱਚ ਆ ਗਿਆ ਹੈ। ਅਮਰੀਕਾ ਦੀ ਖੁਫ਼ੀਆ ਏਜੰਸੀ CIA ਦੇ ਸਾਬਕਾ ਅਧਿਕਾਰੀ ਜੌਨ ਕਿਰਉਕੂ ਵੱਲੋਂ ਦਿੱਤੇ ਗਏ ਇੱਕ ਤਾਜ਼ਾ ਬਿਆਨ ਨੇ ਇਸ ਪੂਰੇ ਮਾਮਲੇ ਵਿੱਚ ਭਾਰਤ ਸਰਕਾਰ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕਰ ਕੇ ਨਵਾਂ ਵਿਵਾਦ ਪੈਦਾ ਕਰ ਦਿੱਤਾ ਹੈ।
ਜੌਨ ਕਿਰਉਕੂ, ਜਿਨ੍ਹਾਂ ਨੇ 1990 ਤੋਂ 2004 ਤੱਕ CIA ਵਿੱਚ ਸੇਵਾ ਨਿਭਾਈ ਅਤੇ ਪਾਕਿਸਤਾਨ ਵਿੱਚ ਅੱਤਵਾਦ ਵਿਰੋਧੀ ਮੁਹਿੰਮਾਂ ਦੀ ਅਗਵਾਈ ਕੀਤੀ ਸੀ, ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਕਨਿਸ਼ਕਾ ਬੰਬ ਧਮਾਕੇ ਅਤੇ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਭਾਰਤੀ ਪ੍ਰਸ਼ਾਸਨ ਦਾ ਹੱਥ ਸੀ। ਉਨ੍ਹਾਂ ਦੇ ਇਸ ਬਿਆਨ ਨੇ ਖਾਲਿਸਤਾਨੀ ਸੰਗਠਨਾਂ 'ਤੇ ਲੱਗਦੇ ਆ ਰਹੇ ਦੋਸ਼ਾਂ ਦੇ ਉਲਟ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।
ਰਿਪੋਰਟਾਂ ਅਨੁਸਾਰ, ਇਸ ਵਿਵਾਦ ਵਿੱਚ ਰਿਪੁਦਮਨ ਸਿੰਘ ਮਲਿਕ ਦਾ ਨਾਮ ਮੁੜ ਉੱਭਰ ਕੇ ਸਾਹਮਣੇ ਆਇਆ ਹੈ, ਜੋ ਕਨਿਸ਼ਕਾ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਕਈ ਵਾਰ ਭਾਰਤ ਗਏ ਸਨ ਅਤੇ ਬਾਅਦ ਵਿੱਚ ਕੈਨੇਡਾ ਵਿੱਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਕਿਰਉਕੂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਹਿਲਾਂ ਹੀ ਤਣਾਅਪੂਰਨ ਬਣੇ ਹੋਏ ਹਨ।
ਇਹ ਵੀ ਪੜ੍ਹੋ- ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ
ਵਿਦੇਸ਼ਾਂ ਵਿੱਚ ਬੈਠੇ ਸਿੱਖ ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਇਸ ਬਿਆਨ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। 'ਸਿੱਖਸ ਫਾਰ ਜਸਟਿਸ' ਦੇ ਗੁਰਪਤਵੰਤ ਸਿੰਘ ਪੰਨੂੰ ਨੇ ਵੀ ਇਸ ਮਾਮਲੇ 'ਤੇ ਸਖ਼ਤ ਬਿਆਨਬਾਜ਼ੀ ਕੀਤੀ ਹੈ। ਸਿੱਖ ਕਾਰਕੁਨਾਂ ਦਾ ਕਹਿਣਾ ਹੈ ਕਿ ਇਹ ਦਾਅਵਾ ਉਨ੍ਹਾਂ ਦੇ ਉਸ ਪੱਖ ਨੂੰ ਮਜ਼ਬੂਤ ਕਰਦਾ ਹੈ ਜਿਸ ਵਿੱਚ ਉਹ ਲੰਬੇ ਸਮੇਂ ਤੋਂ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ।
ਹਾਲਾਂਕਿ ਜੌਨ ਕਿਰਉਕੂ ਦੇ ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਕਿਸੇ ਵੀ ਅਧਿਕਾਰਤ ਜਾਂਚ ਏਜੰਸੀ ਜਾਂ ਭਾਰਤ ਸਰਕਾਰ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਭਾਰਤ ਨੇ ਹਮੇਸ਼ਾ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ ਅਤੇ ਕਨਿਸ਼ਕਾ ਕਾਂਡ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਪਰ ਇੱਕ ਸਾਬਕਾ CIA ਅਧਿਕਾਰੀ ਵੱਲੋਂ ਇੰਨੇ ਗੰਭੀਰ ਇਲਜ਼ਾਮ ਲਗਾਉਣਾ ਅੰਤਰਰਾਸ਼ਟਰੀ ਕੂਟਨੀਤੀ ਵਿੱਚ ਵੱਡੀ ਹਲਚਲ ਪੈਦਾ ਕਰ ਸਕਦਾ ਹੈ। ਜੇਕਰ ਇਸ ਮਾਮਲੇ ਦੀ ਮੁੜ ਜਾਂਚ ਹੁੰਦੀ ਹੈ, ਤਾਂ ਇਸ ਦਾ ਅਸਰ ਭਾਰਤ-ਕੈਨੇਡਾ ਅਤੇ ਭਾਰਤ-ਅਮਰੀਕਾ ਸਬੰਧਾਂ 'ਤੇ ਪੈਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
AK-47 ਨੂੰ ਖਿਡੌਣਾ ਦੱਸ ਮੁਲਜ਼ਮ ਨੂੰ ਦੇ'ਤੀ ਕਲੀਨ ਚਿੱਟ ! ਹੁਣ ਪੁਲਸ ਮੁਲਾਜ਼ਮ ਖ਼ਿਲਾਫ਼ ਹੋ ਗਿਆ ਵੱਡਾ ਐਕਸ਼ਨ
NEXT STORY