ਕੈਥਲ (ਜੈਪਾਲ): ਹਰਿਆਣਾ ਦੇ ਕੈਥਲ ਵਿਚ ਬੀਤੇ ਦਿਨੀਂ 2 ਨੌਜਵਾਨਾਂ ਨੇ ਇਕ ਸਿੱਖ ਨੌਜਵਾਨ ਨੂੰ ਖ਼ਾਲਿਸਤਾਨੀ ਕਹਿ ਕੇ ਹਮਲਾ ਕੀਤਾ ਸੀ, ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਸ ਘਟਨਾ ਨਾਲ ਸਮੂਹ ਸਿੱਖ ਭਾਈਚਾਰੇ ਵਿਚ ਰੋਸ ਸੀ। ਇਸ ਮਾਮਲੇ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਗਠਿਤ SIT ਨੇ ਦੋਹਾਂ ਮੁਲਜ਼ਮਾਂ ਨੂੰ ਜੀਂਦ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੁੜੀ ਨਾਲ ਲਵ ਮੈਰਿਜ ਦੇ ਨਾਂ 'ਤੇ ਵੱਡਾ ਧੋਖਾ! ਵਿਆਹ ਮਗਰੋਂ ਖੁੱਲ੍ਹਿਆ ਭੇਤ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸੇ ਮਾਮਲੇ ਨੂੰ ਲੈ ਕੇ SP ਉਪਾਸਨਾ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਵਿਚ ਸ਼ਿਕਾਇਤਕਰਤਾ ਸੁਖਵਿੰਦਰ ਦੀ ਸ਼ਿਕਾਇਤ 'ਤੇ ਥਾਣਾ ਸਿਵਲ ਸਾਈਨ ਕੈਥਲ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਐੱਸ.ਪੀ. ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਲਈ ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਵਿਚ 5 ਮੈਂਬਰੀ SIT ਬਣਾਈ ਗਈ ਸੀ। ਟੀਮ ਨੇ ਮਾਮਲੇ 'ਚ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਦੌਰਾਨ SP ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੀਂਦ ਦੇ ਪਿੰਡ ਪੈਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਈਸ਼ੂ ਵਾਸੀ ਪਿੰਡ ਸਿੰਗਵਾਲ ਅਤੇ ਸੁਨੀਲ ਵਾਸੀ ਪਿੰਡ ਸ਼ੇਰਗੜ੍ਹ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਈਸ਼ੂ ਕੈਥਲ ਵਿਚ ਫਾਈਨਾਂਸ ਦਾ ਕੰਮ ਕਰਦਾ ਹੈ ਅਤੇ ਸੁਨੀਲ ਟੈਕਸੀ ਸਟੈਂਡ ’ਤੇ ਡਰਾਈਵਰ ਵਜੋਂ ਕੰਮ ਕਰਦਾ ਹੈ। 10 ਜੂਨ ਦੀ ਸ਼ਾਮ ਨੂੰ ਦੋਵਾਂ ਮੁਲਜ਼ਮਾਂ ਨੇ ਕਰਨਾਲ ਬਾਈਪਾਸ ’ਤੇ ਸ਼ਰਾਬ ਪੀਤੀ। ਇਸ ਤੋਂ ਬਾਅਦ ਦੋਵੇਂ ਅੰਬਾਲਾ ਬਾਈਪਾਸ ਨੇੜੇ ਕਿਸੇ ਦੋਸਤ ਨੂੰ ਮਿਲਣ ਜਾ ਰਹੇ ਸਨ। ਰਸਤੇ 'ਚ ਫਾਟਕ ਨੇੜੇ ਸੁਖਵਿੰਦਰ ਨਾਲ ਉਸ ਦੀ ਬਹਿਸ ਹੋ ਗਈ, ਜਿਸ ਤੋਂ ਬਾਅਦ ਲੜਾਈ ਹੋ ਗਈ। ਲੜਾਈ ਦੌਰਾਨ ਈਸ਼ੂ ਨੇ ਸੁਖਵਿੰਦਰ ਨੂੰ ਇੱਟ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਜੋੜੇ ਦੇ ਵਿਦੇਸ਼ ਜਾਣ ਦੇ ਸੁਫ਼ਨੇ ਦਾ ਚੁੱਕਿਆ ਫ਼ਾਇਦਾ! ਆਸਟ੍ਰੇਲੀਆ ਭੇਜਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ ਲੱਖਾਂ ਰੁਪਏ
SP ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਸ਼ਨੀਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਫ਼ਿਲਹਾਲ ਪੁਲਸ ਵਲੋਂ ਦੋਵਾਂ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਇਸ ਮਾਮਲੇ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਕਰਨ ਲਈ ਤਿਆਰ: ਮੁੱਖ ਸਕੱਤਰ
NEXT STORY