ਨਵੀਂ ਦਿੱਲੀ (ਵਾਰਤਾ)- ਸਰਕਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਦੇਸ਼ ਭਰ 'ਚ 31 ਦਸੰਬਰ ਤੋਂ ਭਾਰਤ ਬੰਦ ਯਾਨੀ ਲਾਕਡਾਊਨ ਲਗਾਉਣ ਨਾਲ ਸੰਬੰਧਤ ਸੰਦੇਸ਼ ਵਾਇਰਲ ਹੋ ਰਿਹਾ ਹੈ ਪਰ ਇਹ ਫਰਜ਼ੀ ਹੈ। ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਪੱਤਰ ਸੂਚਨਾ ਦਫ਼ਤਰ ਨੇ ਵੀਰਵਾਰ ਨੂੰ ਟਵੀਟ ਕਰ ਕੇ ਕਿਹਾ,''ਸੋਸ਼ਲ ਮੀਡੀਆ 'ਤੇ ਵਾਇਰਲ ਇਕ ਫਰਜ਼ੀ ਤਸਵੀਰ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ 31 ਦਸੰਬਰ ਤੱਕ ਬੰਦ ਬੰਦ ਦਾ ਐਲਾਨ ਕੀਤਾ ਗਿਆ।''
ਪੱਤਰ ਸੂਚਨਾ ਦਫ਼ਤਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਕਡਾਊਨ ਦੇ ਸੰਬੰਧ 'ਚ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਕ੍ਰਿਪਾ ਅਜਿਹੇ ਸੰਦੇਸ਼ਾਂ ਅਤੇ ਤਸਵੀਰਾਂ ਨੂੰ ਸਾਂਝਾ ਨਾ ਕਰੋ। ਦਰਅਸਲ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਦੇ ਸੰਕਰਮਣ ਦੇ ਫ਼ੈਲਣ ਦੇ ਖ਼ਦਸ਼ੇ ਨੂੰ ਲੈ ਕੇ ਇਸ ਤਰ੍ਹਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਉਹ ਵਾਇਰਲ ਸੰਦੇਸ਼ ਵੀ ਉਸੇ ਸ਼ਰਾਰਤੀ ਅਨਸਰਾਂ ਵਲੋਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਓਮੀਕ੍ਰੋਨ ਨੂੰ ਲੈ ਕੇ ਏਮਜ਼ ਡਾਇਰੈਕਟਰ ਗੁਲੇਰੀਆ ਦੀ ਚਿਤਾਵਨੀ, ਕਿਹਾ- ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਲੁਧਿਆਣਾ ਧਮਾਕੇ ਨੂੰ ਲੈ ਕੇ ਕੇਜਰੀਵਾਲ ਨੇ ਜਤਾਇਆ ਦੁਖ਼, ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਕੁਝ ਲੋਕ
NEXT STORY