ਨਵੀਂ ਦਿੱਲੀ- ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਨੈਸ਼ਨਲ ਗਰੀਨ ਟ੍ਰਿਬਿਊਨਲ (NGT) ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਫਟਕਾਰ ਲਾਈ ਹੈ। NGT ਨੇ ਵਿਗੜਦੀ ਹਵਾ ਗੁਣਵੱਤਾ (AQI) ਨੂੰ ਲੈ ਕੇ 9 ਸੂਬਿਆਂ ਨੂੰ ਫਟਕਾਰ ਲਾਈ ਹੈ। NGT ਨੇ ਸੂਬਿਆਂ ਨੂੰ ਹਵਾ ਗੁਣਵੱਤਾ 'ਚ ਸੁਧਾਰ ਲਈ ਹੋਰ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ AQI 'ਚ ਸੁਧਾਰ ਲਈ ਤੁਰੰਤ ਉਪਾਅ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ- ਦਿੱਲੀ-NCR 'ਚ ਦੀਵਾਲੀ ਮਗਰੋਂ ਦੁੱਗਣਾ ਹੋਇਆ ਪ੍ਰਦੂਸ਼ਣ, ਮੁੜ 'ਗੰਭੀਰ ਸ਼੍ਰੇਣੀ 'ਚ AQI
NGT ਨੇ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ ਨੂੰ ਨਿਰਦੇਸ਼ ਜਾਰੀ ਕੀਤਾ ਹੈ। NGT ਨੇ ਸੂਬਿਆਂ ਨੂੰ ਹਵਾ ਗੁਣਵੱਤਾ ਨੂੰ ਲੈ ਕੇ 22 ਨਵੰਬਰ ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। NGT ਮੁਤਾਬਕ ਸੂਬਿਆਂ ਵਿਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮ ਤਸਲੀਬਖ਼ਸ਼ ਨਹੀਂ ਹਨ।
ਇਹ ਵੀ ਪੜ੍ਹੋ- ਯਾਤਰੀਆਂ ਲਈ ਖ਼ੁਸ਼ਖ਼ਬਰੀ; ਸਿਰਫ਼ ਇਕ ਘੰਟੇ 'ਚ ਪਹੁੰਚੋ ਅੰਮ੍ਰਿਤਸਰ ਤੋਂ ਸ਼ਿਮਲਾ, ਹਵਾਈ ਸੇਵਾ ਅੱਜ ਤੋਂ ਸ਼ੁਰੂ
ਦੱਸ ਦੱਈਏ ਕਿ ਦਿੱਲੀ 'ਚ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ ਵਿਚ ਬਣੀ ਹੋਈ ਹੈ। AQI 400 ਦੇ ਪਾਰ ਜਾ ਚੁੱਕਾ ਹੈ। ਸ਼ਹਿਰ ਵਿਚ ਸੰਘਣੀ ਧੁੰਦ ਅਤੇ ਸਮੋਗ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਇਸ ਲਈ ਦਿੱਲੀ ਸਰਕਾਰ ਨੇ 18 ਨਵੰਬਰ ਯਾਨੀ ਕਿ ਅੱਜ ਤੱਕ ਲਈ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਨਿਰਦੇਸ਼ ਜਾਰੀ ਕੀਤਾ ਸੀ, ਤਾਂ ਕਿ ਬੱਚਿਆਂ ਨੂੰ ਇਸ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਉੱਥੇ ਪੰਜਾਬ ਅਤੇ ਹਰਿਆਣਾ ਵਰਗੇ ਸੂਬਿਆਂ 'ਚ ਪਰਾਲੀ ਨੂੰ ਅੱਗ ਲਾਉਣ ਕਾਰਨ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ। ਪਰਾਲੀ ਸਾੜਨ ਕਾਰਨ ਇਸ ਤੋਂ ਨਿਕਲਣ ਵਾਲਾ ਧੂੰਆਂ ਪ੍ਰਦੂਸ਼ਣ ਨੂੰ ਵਧਾਉਂਦਾ ਹੈ।
ਇਹ ਵੀ ਪੜ੍ਹੋ- ਮੁੱਖ ਸਕੱਤਰ ਨਰੇਸ਼ ਨੇ ਪੁੱਤਰ ਨੂੰ ਪਹੁੰਚਾਇਆ 850 ਕਰੋੜ ਦਾ ਫਾਇਦਾ, ਆਤਿਸ਼ੀ ਨੇ CM ਕੇਜਰੀਵਾਲ ਨੂੰ ਸੌਂਪੀ ਰਿਪੋਰਟ
ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਦਰਦਨਾਕ ਮੌਤ
NEXT STORY