ਨਵੀਂ ਦਿੱਲੀ- ਜੇਕਰ ਤੁਹਾਡੇ ਕੋਲ MBA ਦੀ ਡਿਗਰੀ ਹੈ ਅਤੇ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਇਹ ਤੁਹਾਡੇ ਲਈ ਵਧੀਆ ਮੌਕਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਮੈਨੇਜਰ-HR ਅਤੇ ਐਡਮਿਨ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ ਅਧਿਕਾਰਤ ਵੈੱਬਸਾਈਟ http://nhai.gov.in ਰਾਹੀਂ ਅਪਲਾਈ ਕਰ ਸਕਦਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ 27 ਮਈ ਜਾਂ ਉਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।
ਕੌਣ ਕਰ ਸਕਦਾ ਹੈ ਅਪਲਾਈ?
NHAI ਭਰਤੀ 2024 ਦੇ ਤਹਿਤ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿਚ ਦਿੱਤੀ ਸੰਬੰਧਿਤ ਯੋਗਤਾਵਾਂ ਹੋਣੀਆਂ ਚਾਹੀਦੀਆਂ ਹਨ।
ਉਮਰ ਹੱਦ
ਸਾਰੇ ਉਮੀਦਵਾਰ ਜੋ NHAI ਭਰਤੀ 2024 ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਦੀ ਉਮਰ ਹੱਦ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਤਦ ਹੀ ਉਹ ਅਪਲਾਈ ਕਰਨ ਦੇ ਯੋਗ ਮੰਨੇ ਜਾਣਗੇ। ਨਾਲ ਹੀ ਚੁਣੇ ਗਏ ਉਮੀਦਵਾਰ ਨੂੰ ਦਿੱਲੀ ਵਿਚ ਪੋਸਟਿੰਗ ਦਿੱਤੀ ਜਾਵੇਗੀ। ਹਾਲਾਂਕਿ ਵਿਭਾਗ ਦੀਆਂ ਜ਼ਰੂਰਤਾਂ 'ਤੇ ਨਿਰਭਰ ਕਰਦਿਆਂ ਭਾਰਤ ਵਿਚ ਕਿਤੇ ਵੀ ਟਰਾਂਸਫ਼ਰ ਕੀਤਾ ਜਾ ਸਕਦਾ ਹੈ।
ਕਿਵੇਂ ਕਰੀਏ ਅਪਲਾਈ
NHAI ਦੀ ਇਸ ਭਰਤੀ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰ ਨਿਰਧਾਰਤ ਫਾਰਮੈਟ ਵਿੱਚ ਬਿਨੈ-ਪੱਤਰ ਭਰ ਸਕਦੇ ਹਨ ਅਤੇ ਸਾਰੇ ਸੰਬੰਧਿਤ ਦਸਤਾਵੇਜ਼ਾਂ ਦੇ ਨਾਲ hr.nhipmpl@nhai.org 'ਤੇ ਈਮੇਲ ਰਾਹੀਂ ਭੇਜ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਹਵਾਈ ਕਿਰਾਏ ਦੀ ਹੱਦ ਤੈਅ ਕਰਨ ਤੋਂ ਦਿੱਲੀ ਹਾਈ ਕੋਰਟ ਦਾ ਇਨਕਾਰ
NEXT STORY