ਬਿਜ਼ਨੈੱਸ ਡੈਸਕ : ਪੇਟੀਐੱਮ ਦੇ ਫਾਸਟੈਗ ਯੂਜ਼ਰਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੀ ਰੋਡ ਟੋਲਿੰਗ ਅਥਾਰਟੀ ਦੁਆਰਾ ਫਾਸਟੈਗ ਉਪਭੋਗਤਾਵਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੰਗਠਨ ਵੱਲੋਂ 32 ਬੈਂਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਉਪਭੋਗਤਾਵਾਂ ਨੂੰ ਇਨ੍ਹਾਂ ਬੈਂਕਾਂ ਤੋਂ ਹੀ ਫਾਸਟੈਗ ਖਰੀਦਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ - Gold Price Today: ਮੁੜ ਸਸਤਾ ਹੋਇਆ ਸੋਨਾ, ਜਾਣੋ 22 ਕੈਰੇਟ ਸੋਨੇ ਦਾ ਅੱਜ ਦਾ ਰੇਟ
2 ਕਰੋੜ ਯੂਜ਼ਰ ਹੋਣਗੇ ਪ੍ਰਭਾਵਿਤ
ਦੱਸ ਦੇਈਏ ਕਿ ਪੇਟੀਐੱਮ ਪੇਮੈਂਟਸ ਬੈਂਕ ਫਾਸਟੈਗ ਦਾ ਨਾਮ ਇਸ ਸੂਚੀ ਵਿੱਚ ਨਹੀਂ ਸੀ। ਇਸਦਾ ਸਿੱਧਾ ਮਤਲਬ ਹੈ ਕਿ ਪੇਟੀਐੱਮ ਫਾਸਟੈਗ ਉਪਭੋਗਤਾਵਾਂ ਨੂੰ ਇੱਕ ਨਵਾਂ ਫਾਸਟੈਗ ਲੈਣਾ ਹੋਵੇਗਾ। ਇੱਕ ਅੰਦਾਜ਼ੇ ਮੁਤਾਬਕ ਦੇਸ਼ ਵਿੱਚ ਪੇਟੀਐੱਮ ਫਾਸਟੈਗ ਦੀ ਗਿਣਤੀ 2 ਕਰੋੜ ਤੋਂ ਵੱਧ ਹੈ, ਜੋ ਹੁਣ ਪ੍ਰਭਾਵਿਤ ਹੋ ਸਕਦੀ ਹੈ। ਦੱਸ ਦੇਈਏ ਕਿ RBI ਨੇ Paytm ਪੇਮੈਂਟ ਬੈਂਕ 'ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰੀ ਬੈਂਕ ਦੀਆਂ ਹਦਾਇਤਾਂ ਅਨੁਸਾਰ 29 ਫਰਵਰੀ ਤੋਂ ਬਾਅਦ ਪੇਟੀਐੱਮ ਪੇਮੈਂਟ ਬੈਂਕ ਨੇ ਆਪਣੀਆਂ ਲਗਭਗ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ
ਸੋਸ਼ਲ ਮੀਡੀਆ 'ਤੇ ਜਾਰੀ ਕੀਤਾ ਬਿਆਨ
ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਕ ਪੋਸਟ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਫਾਸਟੈਗ ਨਾਲ ਬਿਨਾਂ ਕਿਸੇ ਪਰੇਸ਼ਾਨੀ ਦੇ ਸਫ਼ਰ ਕਰੋ। ਆਪਣਾ ਫਾਸਟੈਗ ਸਿਰਫ਼ ਹੇਠਾਂ ਦਿੱਤੇ ਬੈਂਕਾਂ ਤੋਂ ਹੀ ਖਰੀਦੋ। ਇਸ ਸੂਚੀ ਵਿੱਚ ਕੁਝ 32 ਬੈਂਕਾਂ ਦੇ ਨਾਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੇਟੀਐੱਮ ਨਹੀਂ ਹੈ। ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਹਾਈਵੇਅ ਅਥਾਰਟੀ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਮਕਸਦ ਪੇਟੀਐੱਮ ਫਾਸਟੈਗ ਉਪਭੋਗਤਾਵਾਂ ਨੂੰ ਕਿਸੇ ਵੀ ਪਰੇਸ਼ਾਨੀ ਤੋਂ ਬਚਾਉਣਾ ਹੈ ਤਾਂ ਜੋ ਹਾਈਵੇਅ 'ਤੇ ਯਾਤਰਾ ਕਰਦੇ ਸਮੇਂ ਟੋਲ ਅਦਾ ਕਰਨ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਮਿਲਨਾਡੂ ’ਚ ਭਾਜਪਾ ਨੇਤਾ ਸ਼ਕਤੀਵੇਲ ਦਾ ਕਤਲ
NEXT STORY