ਜੰਮੂ- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਲਸ਼ਕਰ-ਏ-ਤੋਇਬਾ ਦੇ ਅੰਤਰਰਾਜੀ ਅੱਤਵਾਦੀ ਮਾਡਿਊਲ ਨਾਲ ਜੁੜੇ ਮਾਮਲੇ ਦੀ ਜਾਂਚ ਆਪਣੇ ਹੱਥ 'ਚ ਲੈ ਲਈ ਹੈ। ਐੱਨ. ਆਈ. ਏ. ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਅੱਤਵਾਦੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ। ਸੋਮਵਾਰ ਨੂੰ ਐੱਨ. ਆਈ. ਏ. ਨੇ ਸਾਰੇ ਮੁਲਜ਼ਮਾਂ ਨੂੰ ਜੰਮੂ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਪੰਜਾਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਰਿਮਾਂਡ ’ਤੇ ਭੇਜ ਦਿੱਤਾ। ਪਾਕਿਸਤਾਨੀ ਅੱਤਵਾਦੀਆਂ ਨੂੰ 2 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ, ਜਦਕਿ 3 ਸਥਾਨਕ ਮੁਲਜ਼ਮਾਂ ਨੂੰ 15 ਦਿਨਾਂ ਦੀ ਹਿਰਾਸਤ ਵਿਚ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ 7 ਅਪ੍ਰੈਲ ਨੂੰ ਜੰਮੂ-ਕਸ਼ਮੀਰ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਲਸ਼ਕਰ ਦੇ 5 ਸਰਗਰਮ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿਚ ਲਸ਼ਕਰ-ਏ-ਤੋਇਬਾ ਦਾ ਖਤਰਨਾਕ ਪਾਕਿਸਤਾਨੀ ਅੱਤਵਾਦੀ ਅਬਦੁੱਲਾ ਉਰਫ਼ ਅਬੂ ਹੁਰੈਰਾ ਵੀ ਸ਼ਾਮਲ ਹੈ, ਜੋ ਪਿਛਲੇ 16 ਸਾਲਾਂ ਤੋਂ ਫ਼ਰਾਰ ਸੀ ਅਤੇ ਜੰਮੂ-ਕਸ਼ਮੀਰ ਤੋਂ ਬਾਹਰ ਆਪਣੇ ਟਿਕਾਣੇ ਬਣਾ ਚੁੱਕਾ ਸੀ। ਗ੍ਰਿਫ਼ਤਾਰ ਅੱਤਵਾਦੀਆਂ ਵਿਚ ਇਕ ਹੋਰ ਪਾਕਿਸਤਾਨੀ ਨਾਗਰਿਕ ਉਸਮਾਨ ਉਰਫ਼ ਖੁਬੈਬ ਤੋਂ ਇਲਾਵਾ ਸ਼੍ਰੀਨਗਰ ਦੇ ਵਸਨੀਕ ਮੁਹੰਮਦ ਨਕੀਬ ਭੱਟ, ਆਦਿਲ ਰਾਸ਼ਿਦ ਅਤੇ ਗੁਲਾਮ ਮੁਹੰਮਦ ਮੀਰ ਉਰਫ਼ ਮਾਮਾ ਵੀ ਸ਼ਾਮਲ ਹਨ।
ਇਨ੍ਹਾਂ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਲਈ ਸਾਂਝਾ ਆਪ੍ਰੇਸ਼ਨ ਜੰਮੂ-ਕਸ਼ਮੀਰ ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਚਲਾਇਆ ਗਿਆ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਅੱਤਵਾਦੀ ਨੈੱਟਵਰਕ ਕਾਫ਼ੀ ਡੂੰਘਾਈ ਤੱਕ ਫੈਲਿਆ ਹੋਇਆ ਸੀ ਅਤੇ ਅੱਤਵਾਦੀਆਂ ਨੂੰ ਲਾਜਿਸਟਿਕ ਤੇ ਆਰਥਿਕ ਮਦਦ ਪਹੁੰਚਾਉਣ ਵਿਚ ਸਰਗਰਮ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਏਜੰਸੀਆਂ ਇਸ ਨੈੱਟਵਰਕ ਦੇ ਹੋਰ ਸਬੰਧਾਂ ਨੂੰ ਖੰਗਾਲ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
UP 'ਚ ਭਿਆਨਕ ਸੜਕ ਹਾਦਸਾ : ਟਰੱਕ-ਕਾਰ ਦੀ ਟੱਕਰ 'ਚ 4 ਲੋਕਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ
NEXT STORY