ਨਵੀਂ ਦਿੱਲੀ - ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵਿਦੇਸ਼ ’ਚ ਰਹਿ ਰਹੇ ਬੱਬਰ ਖਾਲਸਾ ਦੇ ਇਕ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਨਾਲ ਜੁੜੇ ਇਕ ਮੁੱਖ ਖਾਲਿਸਤਾਨੀ ਅੱਤਵਾਦੀ ਨੂੰ ਐਤਵਾਰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ’ਚ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਸੰਧੂ ਉਨ੍ਹਾਂ ਬਦਨਾਮ ਅਪਰਾਧੀਆਂ ’ਚੋਂ ਇਕ ਹੈ ਜੋ 2016 ’ਚ ਨਾਭਾ ਜੇਲ੍ਹ ਤੋਂ ਫਰਾਰ ਹੋ ਗਏ ਸਨ।
ਬਿਆਨ ਮੁਤਾਬਕ ਐੱਨ.ਆਈ.ਏ. ਨੇ ਸਥਾਨਕ ਪੁਲਸ ਦੇ ਸਹਿਯੋਗ ਨਾਲ ਖਾਲਿਸਤਾਨੀ ਅੱਤਵਾਦੀ ਸਾਜ਼ਿਸ਼ ਦੇ ਇਕ ਮਾਮਲੇ ’ਚ ਲੁਧਿਆਣਾ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਨੂੰ ਬਿਹਾਰ ਦੇ ਮੋਤੀਹਾਰੀ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਹ ਸਫਲਤਾ ਹਾਸਲ ਕੀਤੀ। ਇਸ ’ਚ ਕਿਹਾ ਗਿਆ ਹੈ ਕਿ ਕਸ਼ਮੀਰ ਸਿੰਘ ਨਾਭਾ ਜੇਲ੍ਹ ਤੋਂ ਭੱਜਣ ਤੋਂ ਬਾਅਦ ਰਿੰਦਾ ਸਮੇਤ ਐਲਾਨੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ- ''ਉਸਕੀ ਫ਼ਿਤਰਤ ਹੈ ਬਦਲ ਜਾਨੇ ਕੀ...'', ਸੀਜ਼ਫਾਇਰ ਉਲੰਘਣ ਮਗਰੋਂ ਸ਼ਸ਼ੀ ਸ਼ਰੂਰ ਨੇ ਕੱਸਿਆ ਪਾਕਿਸਤਾਨ 'ਤੇ ਤੰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗਬੰਦੀ ਮਗਰੋਂ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਕੀਤਾ ਜਾ ਰਿਹੈ ਟ੍ਰੋਲ, ਹੱਕ 'ਚ ਨਿੱਤਰੇ ਓਵੈਸੀ
NEXT STORY