ਨੈਸ਼ਨਲ ਡੈਸਕ-ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸਾਜਿਸ਼ ਦੀ ਜਾਂਚ ਦੇ ਸਿਲਸਿਲੇ 'ਚ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਮਾਮਲੇ 'ਚ ਲਗਭਗ ਤਿੰਨ ਹਫਤੇ ਦੇ ਅੰਦਰ ਹੁਣ ਤੱਕ 25 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ 'ਚ ਕੋਰੋਨਾ ਦੇ 1,772 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਦੀ ਹੋਈ ਮੌਤ
ਏਜੰਸੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਐੱਨ.ਆਈ.ਏ. ਵੱਲੋਂ ਲਈ ਗਈ ਤਲਾਸ਼ੀ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਉਮਰ ਭੱਟ ਅਤੇ ਸ਼੍ਰੀਨਗਰ ਦੇ ਇਸ਼ਫਾਕ ਅਹਿਮਦ ਵਾਨੀ ਨੂੰ ਗ੍ਰਿਫਤਾਰ ਕੀਤਾ ਗਿਆ। ਬੁਲਾਰੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ, ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਦੇ ਅੱਤਵਾਦੀਆਂ ਦੇ ਸਾਥੀ ਜਾਂ ਮਦਦਗਾਰ ਹੈ ਅਤੇ ਉਹ ਅੱਤਵਾਦੀਆਂ ਦੀ ਸਹਾਇਤਾ ਮੁਹੱਈਆ ਕਰਵਾ ਰਹੇ ਸਨ।
ਇਹ ਵੀ ਪੜ੍ਹੋ : ਸਾਬਕਾ PM ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ
ਐੱਨ.ਆਈ.ਏ. ਨੇ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ, ਹਿਜਬ ਉਲ ਮੁਜਾਹਿਦੀਨ, ਅਲ ਬਦਰ ਅਤੇ ਦਿ ਰੈਜੀਸਟੈਂਸ ਫਰੰਟ ਅਤੇ ਪੀਪੁਲਸ ਐਗੈਂਸਟ ਫਾਸਿਸਟ ਫੋਰਸੇਜ ਵਰਗੇ ਉਨ੍ਹਾਂ ਦੇ ਸਹਿਯੋਗੀ ਸੰਗਠਨਾਂ ਵੱਲੋੰ ਜੰਮੂ-ਕਸ਼ਮੀਰ ਅਤੇ ਹੋਰ ਪ੍ਰਮੁੱਖ ਸ਼ਹਿਰਾਂ 'ਚ ਹਿੰਸਕ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚਣ ਦਾ ਇਕ ਹੋਰ ਮਾਮਲਾ 10 ਅਕਤੂਬਰ ਨੂੰ ਦਰਜ ਕੀਤਾ ਸੀ। ਮਾਮਲਾ ਦਰਜ ਕਰਨ ਦੇ ਤਿੰਨ ਦਿਨ ਬਾਅਦ, ਏਜੰਸੀ ਨੇ ਕਸ਼ਮੀਰ ਘਾਟੀ 'ਚ 18 ਸਥਾਨਾਂ 'ਤੇ ਤਲਾਸ਼ੀ ਲਈ ਅਤੇ 9 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪਾਕਿ 'ਚ ਮੰਦਰ 'ਚੋਂ ਚਾਂਦੀ ਦੇ ਹਾਰ ਤੇ ਨਕਦੀ ਚੋਰੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਹਾਰਾਸ਼ਟਰ 'ਚ ਕੋਰੋਨਾ ਦੇ 1,772 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਦੀ ਹੋਈ ਮੌਤ
NEXT STORY