ਸ਼੍ਰੀਨਗਰ (ਵਾਰਤਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਅਧਿਕਾਰੀਆਂ ਨੇ ਪਾਬੰਦੀਸ਼ੁਦਾ ਸੰਗਠਨ ਜੈਸ਼-ਏ-ਮੁਹੰਮਦ ਦੀਆਂ ਗਤੀਵਿਧੀਆਂ ਨਾਲ ਸੰਬੰਧਤ ਇਕ ਮਾਮਲੇ 'ਚ ਰਾਸ਼ਟਰੀ ਰਾਜਧਾਨੀ ਸਣੇ 5 ਸੂਬਿਆਂ ਦੇ 22 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਐੱਨ.ਆਈ.ਏ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛਾਪੇਮਾਰੀ ਜੰਮੂ ਕਸ਼ਮੀਰ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਆਸਾਮ ਅਤੇ ਦਿੱਲੀ 'ਚ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਤਲਾਸ਼ੀ ਲਈ ਐੱਨ.ਆਈ.ਏ. ਦੀਆਂ ਟੀਮਾਂ ਨੂੰ ਸਥਾਨਕ ਅਧਿਕਾਰੀਆਂ ਵਲੋਂ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।
ਐੱਨ.ਆਈ.ਏ. ਦੇ ਬੁਲਾਰੇ ਨੇ ਕਿਹਾ ਕਿ ਏਜੰਸੀ ਦੀ ਦਿੱਲੀ ਬਰਾਂਚ 'ਚ ਦਰਜ ਇਕ ਮਾਮਲੇ 'ਚ 5 ਸੂਬਿਆਂ ਦੀਆਂ 22 ਥਾਵਾਂ 'ਤੇ ਛਾਪੇਮਾਰੀ ਜਾਰੀ ਹੈ। ਐੱਨ.ਆਈ.ਏ. ਨੇ ਕਿਹਾ,''ਆਰਸੀ-13/24/ਐੱਨ.ਆਈ.ਏ./ਡੀ.ਐੱਲ.ਆਈ. ਮਾਮਲੇ 'ਚ ਤਲਾਸ਼ੀ ਲਈ ਜਾ ਰਹੀ ਹੈ। ਇਹ ਛਾਪੇਮਾਰੀ ਜੈਸ਼-ਏ-ਮੁਹੰਮਦ ਦੀਆਂ ਗਤੀਵਿਧੀਆਂ ਨਾਲ ਸੰਬੰਧਤ ਹੈ।'' ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਦੀ ਸਥਾਪਨਾ ਮੌਲਾਨਾ ਮਸੂਦ ਅਜ਼ਹਰ ਨੇ ਕੀਤੀ ਸੀ, ਉਹ ਉਨ੍ਹਾਂ ਤਿੰਨ ਅੱਤਵਾਦੀਆਂ 'ਚੋਂ ਇਕ ਸੀ, ਜਿਨ੍ਹਾਂ ਨੂੰ 1999 'ਚ 814 ਯਾਤਰੀਆਂ ਦੇ ਬਦਲੇ 'ਚ ਰਿਹਾਅ ਕੀਤਾ ਗਿਆ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ (ਯੂ.ਐੱਨ.ਐੱਸ.ਸੀ.) ਵਲੋਂ ਜੈਸ਼-ਏ-ਮੁਹੰਮਦ ਨੂੰ 'ਵਿਦੇਸ਼ੀ ਅੱਤਵਾਦੀ ਸੰਗਠਨ' ਵਜੋਂ ਸੂਚੀਬੱਧ ਕੀਤਾ ਗਿਆ ਹੈ। ਮਸੂਜ ਅਜ਼ਹਰ ਨੂੰ ਯੂ.ਐੱਨ.ਐੱਸ.ਸੀ. ਨੇ 2019 'ਚ 'ਗਲੋਬਲ ਅੱਤਵਾਦੀ' ਐਲਾਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਮਾਨੀ ਚੜ੍ਹੇ ਸਬਜ਼ੀਆਂ ਦੇ ਭਾਅ, ਟਮਾਟਰ ਨੇ ਵਿਗਾੜਿਆ ਘਰੇਲੂ ਔਰਤਾਂ ਦਾ ਬਜਟ
NEXT STORY