ਨਵੀਂ ਦਿੱਲੀ- ਮਨੁੱਖੀ ਤਸਕਰੀ ਦੇ ਇਕ ਵੱਡੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (NIA) ਨੇ 6 ਸੂਬਿਆਂ 'ਚ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 22 ਵੱਖ-ਵੱਖ ਥਾਵਾਂ 'ਤੇ ਕੀਤੀ ਗਈ, ਜਿੱਥੇ ਮਨੁੱਖੀ ਤਸਕਰੀ ਸਿੰਡੀਕੇਟ 'ਤੇ ਵੱਡੀ ਕਾਰਵਾਈ ਕੀਤੀ। NIA ਦੀ ਟੀਮ ਨੇ ਛਾਪੇਮਾਰੀ ਦੌਰਾਨ ਮਨੁੱਖੀ ਤਸਕਰੀ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਕੀਤੀ। ਇਹ ਛਾਪੇਮਾਰੀ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਰਾਜਸਥਾਨ ਵਰਗੇ ਸੂਬਿਆਂ ਵਿਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕਈ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਕੁਝ ਮਹੱਤਵਪੂਰਨ ਦਸਤਾਵੇਜ਼ ਵੀ ਬਰਾਮਦ ਕੀਤੇ ਗਏ।
ਸੂਤਰਾਂ ਮੁਤਾਬਕ ਇਹ ਛਾਪੇਮਾਰੀ ਇਕ ਵੱਡੇ ਮਨੁੱਖੀ ਤਸਕਰੀ ਰੈਕੇਟ ਦਾ ਪਰਦਾਫ਼ਾਸ਼ ਕਰਨ ਲਈ ਕੀਤੀ ਗਈ ਸੀ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਔਰਤਾਂ ਅਤੇ ਬੱਚਿਆਂ ਨੂੰ ਤਸਕਰੀ ਕਰ ਕੇ ਵੇਚਣ ਦਾ ਕੰਮ ਕਰਦਾ ਸੀ। NIA ਇਸ ਨੈੱਟਵਰਕ ਨਾਲ ਜੁੜੇ ਸਾਰੇ ਲਿੰਕ ਅਤੇ ਦੋਸ਼ੀ ਲੋਕਾਂ ਨੂੰ ਫੜਨ ਲਈ ਜਾਂਚ ਕਰ ਰਹੀ ਹੈ।
NIA ਦੀ ਇਸ ਕਾਰਵਾਈ ਦਾ ਉਦੇਸ਼
ਏਜੰਸੀ ਦਾ ਉਦੇਸ਼ ਇਸ ਤਸਕਰੀ ਰੈਕੇਟ ਨੂੰ ਖ਼ਤਮ ਕਰਨਾ ਅਤੇ ਮਨੁੱਖੀ ਤਸਕਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਆਂ ਦਿਵਾਉਣਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਮਨੁੱਖੀ ਤਸਕਰੀ ਖਿਲਾਫ਼ ਦੇਸ਼ ਭਰ ਵਿਚ ਚੱਲ ਰਹੀ ਸਖ਼ਤ ਮੁਹਿੰਮ ਦਾ ਹਿੱਸਾ ਹੈ। NIA ਹੁਣ ਇਸ ਮਾਮਲੇ ਦੀ ਅੱਗੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਟਰੇਨ 'ਚ ਮਿਲੇ ਕੰਬਲ ਅਤੇ ਬੈੱਡਸ਼ੀਟ ਕਦੋਂ ਧੋਤੇ ਜਾਂਦੇ ਹਨ?...ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿੱਤਾ ਜਵਾਬ
NEXT STORY