ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ਅਤੇ ਪਾਕਿਸਤਾਨ 'ਚ ਰਹਿਣ ਵਾਲੇ 6 'ਗੈਂਗਸਟਰ-ਅੱਤਵਾਦੀਆਂ' ਨੂੰ ਭਗੌੜਾ ਅਪਰਾਧੀ ਐਲਾਨ ਕੀਤਾ ਹੈ। ਏਜੰਸੀ ਦੇ ਇਕ ਅਧਿਕਰਾੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਦੇ ਨਾਮ ਕੈਨੇਡਾ 'ਚ ਰਹਿਣ ਵਾਲੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਸਿੰਘ ਉਰਫ਼ ਰਮਨ ਜਜ, ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਅਤੇ ਪਾਕਿਸਤਾਨ 'ਚ ਰਹਿ ਰਹੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਾਧਵਾ ਸਿੰਘ ਬੱਬਰ ਹਨ।
ਏਜੰਸੀ ਨੇ ਪਿਛਲੇ ਸਾਲ 20 ਅਗਸਤ ਨੂੰ ਦਰਜ ਇਕ ਮਾਮਲੇ 'ਚ ਡੱਲਾ, ਲੰਡਾ ਅਤੇ ਰਿੰਦਾ ਸਮੇਤ 9 ਦੋਸ਼ੀਆਂ ਖ਼ਿਲਾਫ਼ 22 ਜੁਲਾਈ ਨੂੰ ਦੋਸ਼ ਪੱਤਰ ਦਾਇਰ ਕੀਤਾ ਸੀ। ਇਹ ਮਾਮਲਾ ਖਾਲਿਸਤਾਨ ਲਿਬਰੇਸ਼ਨ ਫ਼ੋਰਸ, ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਵਰਗੇ ਪਾਬੰਦੀਸ਼ੁਦਾ ਖਾਲਿਸਤਾਨ ਸਮਰਥਕ ਅੱਤਵਾਦੀ ਸੰਗਠਨਾਂ ਦੀਆਂ ਅੱਤਵਾਦੀ ਗਤੀਵਿਧੀਆਂ ਨਾਲ ਸੰਬੰਧਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਰਕਨੈੱਟ 'ਤੇ ਚੱਲ ਰਹੇ ਭਾਰਤ ਦੇ ਸਭ ਤੋਂ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਮਿਲਿਆ LSD
NEXT STORY