ਨਵੀਂ ਦਿੱਲੀ (ਬਿਊਰੋ) : ਹਾਲ ਹੀ 'ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਸਾਲ 2022 'ਚ ਦਰਜ 2 ਐੱਨ. ਆਈ. ਏ. ਮਾਮਲਿਆਂ 'ਚ ਅਨਮੋਲ ਖ਼ਿਲਾਫ਼ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ।
ਦੱਸ ਦਈਏ ਕਿ NIA ਨੇ ਇਹ ਕਾਰਵਾਈ ਉਦੋਂ ਕੀਤੀ ਹੈ, ਜਦੋਂ ਹਾਲ ਹੀ 'ਚ ਮੁੰਬਈ ਪੁਲਸ ਨੇ ਖੁਲਾਸਾ ਕੀਤਾ ਹੈ ਕਿ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਕਰਨ ਵਾਲਾ ਸ਼ੂਟਰ ਅਨਮੋਲ ਬਿਸ਼ਨੋਈ ਦੇ ਸੰਪਰਕ 'ਚ ਸੀ।
ਲਾਰੈਂਸ ਦੀ ਹੈ ਸੱਜੀ ਬਾਂਹ ਅਨਮੋਲ
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਉਸ ਦੇ ਗੈਂਗ ਨੂੰ ਚਲਾਉਣ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਦੱਸਿਆ ਜਾਂਦਾ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਭਾਰਤ ਤੋਂ ਭੱਜਣ ਤੋਂ ਬਾਅਦ ਅਨਮੋਲ ਵਿਦੇਸ਼ 'ਚ ਰਹਿ ਰਿਹਾ ਹੈ ਅਤੇ ਫਿਰੌਤੀ ਵਰਗੇ ਕੰਮ ਕਰਦਾ ਹੈ। ਇਸ ਦੇ ਨਾਲ ਹੀ ਉਹ ਗਿਰੋਹ ਦੇ ਮੈਂਬਰਾਂ ਲਈ ਪੈਸੇ ਅਤੇ ਖਰਚਿਆਂ ਦਾ ਪ੍ਰਬੰਧ ਕਰਨ ਲਈ ਵੀ ਜ਼ਿੰਮੇਵਾਰ ਹੈ।
ਕੌਣ ਹੈ ਅਨਮੋਲ ਬਿਸ਼ਨੋਈ?
ਦੱਸ ਦੇਈਏ ਕਿ ਅਨਮੋਲ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ, ਜੋ ਕਿ ਅਮਰੀਕਾ 'ਚ ਰਹਿੰਦਾ ਹੈ। ਉੱਥੋਂ ਉਹ ਲਾਰੈਂਸ ਦੇ ਨਿਰਦੇਸ਼ਾਂ 'ਤੇ ਅਪਰਾਧ ਕਰਦਾ ਹੈ। ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਮੁਲਜ਼ਮ ਹੈ। ਪਿਛਲੇ ਸਾਲ ਵੀ ਉਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਭਾਰਤ ਤੋਂ ਭੱਜਿਆ ਸੀ
ਮੀਡੀਆ ਰਿਪੋਰਟਾਂ ਮੁਤਾਬਕ, ਉਹ ਫਰਜ਼ੀ ਪਾਸਪੋਰਟ 'ਤੇ ਭਾਰਤ ਤੋਂ ਭੱਜ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਅਨਮੋਲ ਆਪਣੀ ਲੋਕੇਸ਼ਨ ਬਦਲਦਾ ਰਹਿੰਦਾ ਹੈ। ਉਸ ਖ਼ਿਲਾਫ਼ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਇੰਨਾ ਹੀ ਨਹੀਂ ਉਹ ਜੋਧਪੁਰ ਜੇਲ੍ਹ 'ਚ ਆਪਣੀ ਸਜ਼ਾ ਵੀ ਕੱਟ ਚੁੱਕਾ ਹੈ। ਉਸ ਨੂੰ 7 ਅਕਤੂਬਰ 2021 ਨੂੰ ਰਿਹਾਅ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਤੀ ਨਾਲ ਪਿਕਨਿਕ ਮਨਾਉਣ ਗਈ ਔਰਤ ਨਾਲ ਸਮੂਹਿਕ ਜਬਰ ਜ਼ਿਨਾਹ
NEXT STORY