ਨਵੀਂ ਦਿੱਲੀ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਸੋਮਵਾਰ ਨੂੰ ਇਕ ਮਾਮਲੇ ਵਿਚ ਪੁੱਛ-ਗਿੱਛ ਲਈ ਦਿੱਲੀ ਲੈ ਕੇ ਆਈ ਹੈ। ਅੱਜ ਲਾਰੈਂਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਲਾਰੈਂਸ ਬਠਿੰਡਾ ਦੇ ਕੇਂਦਰੀ ਜੇਲ੍ਹ 'ਚ ਬੰਦ ਹੈ ਅਤੇ NIA ਉਸ ਨੂੰ ਕੱਲ ਦਿੱਲੀ ਲੈ ਕੇ ਆਈ ਹੈ। NIA ਨਾਲ ਪੰਜਾਬ ਪੁਲਸ ਦੀ ਇਕ ਟੀਮ ਵੀ ਲਾਰੈਂਸ ਨੂੰ ਛੱਡਣ ਲਈ ਦਿੱਲੀ ਗਈ ਹੈ।
ਜਾਣਕਾਰੀ ਮੁਤਾਬਕ NIA ਲਾਰੈਂਸ ਨੂੰ ਪਿਛਲੇ ਸਾਲ ਦਰਜ ਹੋਏ ਇਕ ਮਾਮਲੇ 'ਚ ਪੁੱਛ-ਗਿੱਛ ਲਈ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਲਿਆਈ ਹੈ। NIA ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਹੈ, ਜਿੱਥੇ NIA ਨੇ 7 ਦਿਨ ਦੀ ਰਿਮਾਂਡ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਅੱਜ ਦੁਪਹਿਰ 1 ਵਜੇ ਸੁਣਵਾਈ ਹੋਵੇਗੀ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਯਕੀਨੀ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।
ਦੱਸ ਦੇਈਏ ਕਿ ਲਾਰੈਂਸ ਖ਼ਿਲਾਫ਼ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਵਰਗੇ ਸੂਬਿਆਂ ਵਿਚ ਦਰਜਨਾਂ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਅਜੇ ਵੀ ਪੁਲਸ ਜਾਂਚ ਕਰ ਰਹੀ ਹੈ। ਲਾਰੈਂਸ ਖ਼ਿਲਾਫ਼ 2022 ਵਿਚ ਦਿੱਲੀ ਅੰਦਰ UAPA ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ NIA ਵਲੋਂ ਉਸ ਤੋਂ ਪੁੱਛ-ਗਿੱਛ ਕੀਤੀ ਜਾਣੀ ਹੈ।
ਅਜੀਤ ਪਵਾਰ ਦੀ ਭਾਜਪਾ ਲੀਡਰਸ਼ਿਪ ਨਾਲ ਗੱਲਬਾਤ ਜਾਰੀ, ਕੀ ਪਾਰਟੀ ’ਚ ਸ਼ਾਮਲ ਹੋਣ ਲਈ ਹੈ ਦਬਾਅ!
NEXT STORY