ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨ.ਸੀ.ਪੀ.ਸੀ.ਆਰ.) ਨੇ ਪੈਗੰਬਰ ਮੁਹੰਮਦ ਬਾਰੇ ਭਾਜਪਾ ਦੇ ਦੋ ਸਾਬਕਾ ਕਾਰਕੁਨਾਂ ਦੀਆਂ ਟਿੱਪਣੀਆਂ ਖ਼ਿਲਾਫ਼ ਹਾਲ ਹੀ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ 'ਚ ਬੱਚਿਆਂ ਦੇ ਇਸਤੇਮਾਲ ਦੀ ਐੱਨ.ਆਈ.ਏ. ਜਾਂਚ ਕਰਾਉਣ ਦੀ ਬੇਨਤੀ ਕੀਤੀ ਹੈ। ਕਮਿਸ਼ਨ ਨੇ ਉਨ੍ਹਾਂ ਰਾਜਾਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਜਿੱਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਕਮਿਸ਼ਨ ਦੇ ਚੇਅਰਮੈਨ ਪ੍ਰਿਯਾਂਕ ਕਾਨੂੰਨਗੋ ਨੇ ਟਵੀਟ ਕੀਤਾ,"ਦੇਸ਼ ਵਿਚ ਪਿਛਲੇ ਹਫ਼ਤੇ ਦੀ ਫਿਰਕੂ ਹਿੰਸਾ ਵਿਚ ਬੱਚਿਆਂ ਦੇ ਇਸਤੇਮਾਲ ਅਤੇ ਦੰਗਾਕਾਰੀਆਂ ਵੱਲੋਂ ਬੱਚਿਆਂ ਨੂੰ ਆਪਣੇ ਬਚਾਅ ਲਈ ਧੱਕਣਾ ਸ਼ੱਕੀ ਸੰਗਠਨਾਂ ਦੁਆਰਾ ਇਕ ਤਾਲਮੇਲ ਕੀਤਾ ਗਿਆ ਕੰਮ ਹੋ ਸਕਦਾ ਹੈ।
ਐੱਨ.ਸੀ.ਪੀ.ਸੀ.ਆਰ. ਨੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਐੱਨ.ਆਈ.ਏ. ਜਾਂਚ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਿਸ਼ ਕਰੇ।” 10 ਜੂਨ ਨੂੰ ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਅਤੇ ਦੇਸ਼ ਦੇ ਕਈ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋਏ। ਸੈਂਕੜੇ ਲੋਕਾਂ ਨੇ ਪੈਗੰਬਰ ਵਿਰੁੱਧ ਟਿੱਪਣੀ ਕਰਨ ਲਈ ਮੁਅੱਤਲ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਅਤੇ ਪਾਰਟੀ ਦੀ ਦਿੱਲੀ ਇਕਾਈ ਦੇ ਸਾਬਕਾ ਮੀਡੀਆ ਮੁਖੀ ਨਵੀਨ ਜਿੰਦਲ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਕਾਨਪੁਰ 'ਚ ਫਿਰਕੂ ਹਿੰਸਾ 'ਚ 20 ਪੁਲਸ ਕਰਮਚਾਰੀਆਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਸਨ।
ਅਗਨੀਪਥ ਯੋਜਨਾ; ਦੇਸ਼ ਭਰ ’ਚ ਉਬਾਲ ਦਰਮਿਆਨ ਸੁਪਰੀਮ ਕੋਰਟ ਪੁੱਜਾ ਮਾਮਲਾ
NEXT STORY