ਨਵੀਂ ਦਿੱਲੀ/ਹਰਿਆਣਾ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ 'ਚ ਖਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਲੋਕਾਂ ਦੇ ਪੰਜਾਬ 'ਚ 9 ਅਤੇ ਹਰਿਆਣਾ 'ਚ ਇਕ ਟਿਕਾਣੇ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਕਿਹਾ ਖਾਲਿਸਤਾਨੀ ਅੱਤਵਾਦੀ ਸੰਗਠਨ (KTF) ਵਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਨ, ਅੱਤਵਾਦੀ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ, ਸਰਹੱਦ ਪਾਰ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ NIA ਨੇ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਦੱਸ ਦੇਈਏ ਕਿ ਪਿਛਲੇ ਸਾਲ 20 ਅਗਸਤ ਨੂੰ NIA ਨੇ ਕੇਟੀਐਫ ਖ਼ਿਲਾਫ਼ IPC ਦੀਆਂ ਵੱਖ-ਵੱਖ ਧਾਰਾਵਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਕੇਸ ਦਰਜ ਕੀਤਾ ਸੀ। ਇਸੇ ਮਾਮਲੇ ਵਿਚ NIA ਨੇ ਇਸ ਸਾਲ 19 ਮਈ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਸਥਿਤ ‘ਸੂਚੀਬੱਧ ਅੱਤਵਾਦੀ’ ਅਰਸ਼ ਢੱਲਾ ਦੇ ਦੋ ‘ਵਾਂਟੇਡ’ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਗ੍ਰਿਫਤਾਰੀ 'ਚ ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਪੰਜਾਬ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮੀ ਅਤੇ ਅੰਮ੍ਰਿਤਕ ਸਿੰਘ ਵਜੋਂ ਹੋਈ ਹੈ। NIA ਨੇ ਉਸ ਨੂੰ 19 ਮਈ ਦੀ ਸਵੇਰ ਨੂੰ ਇਕ ਆਪਰੇਸ਼ਨ ਦੌਰਾਨ ਫੜਿਆ ਸੀ।
ਮਹਾਰਾਸ਼ਟਰ 'ਚ ਵਾਪਰਿਆ ਟਰੇਨ ਹਾਦਸਾ, ਟੁਆਏ ਟਰੇਨ ਪਟੜੀ ਤੋਂ ਉਤਰੀ
NEXT STORY