ਸ਼੍ਰੀਨਗਰ- ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਾਕਿਸਤਾਨੀ ਅੱਤਵਾਦੀਆਂ ਦੀ ਦੇਸ਼ 'ਚ ਘੁਸਪੈਠ ਨੂੰ ਲੈ ਕੇ ਦਰਜ ਮਾਮਲੇ ਦੇ ਸਿਲਸਿਲੇ 'ਚ ਵੀਰਵਾਰ ਸਵੇਰੇ ਜੰਮੂ ਡਿਵੀਜ਼ਨ 'ਚ ਕਰੀਬ 10 ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ NIA ਦੀ ਟੀਮ ਨੇ ਜੰਮੂ-ਕਸ਼ਮੀਰ ਪੁਲਸ ਅਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਰਿਆਸੀ, ਡੋਡਾ, ਊਧਮਪੁਰ, ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਛਾਪੇਮਾਰੀ ਅਤੇ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਅੱਤਵਾਦੀ ਘੁਸਪੈਠ ਨਾਲ ਜੁੜੇ ਨੈੱਟਵਰਕ ਨੂੰ ਨਸ਼ਟ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਅੱਤਵਾਦੀ ਸੰਗਠਨਾਂ ਦੇ ਓਵਰ ਗਰਾਊਂਡ ਵਰਕਰਾਂ (OGW) ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ।
'ਸਾਈਕਲ' ਨੂੰ ਨਹੀਂ ਪਾਈ ਵੋਟ ਤਾਂ ਕਰ 'ਤਾ ਕੁੜੀ ਦਾ ਕਤਲ
NEXT STORY