ਜੰਮੂ (ਭਾਸ਼ਾ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ 2 ਮਾਮਲਿਆਂ ਦੇ ਸੰਬੰਧ 'ਚ ਜੰਮੂ ਕਸ਼ਮੀਰ 'ਚ ਕਰੀਬ ਦਰਜਨ ਭਰ ਥਾਂਵਾਂ 'ਤੇ ਛਾਪੇਮਾਰੀ ਕੀਤੀ। ਪਹਿਲਾ ਮਾਮਲਾ ਆਈ.ਈ.ਡੀ. ਬਰਾਮਦ ਹੋਣ ਨਾਲ ਸੰਬੰਧਤ ਹੈ, ਜਦੋਂ ਕਿ ਦੂਜਾ ਮਾਮਲਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵਲੋਂ ਨੌਜਵਾਨਾਂ ਨੂੰ ਭਰਤੀ ਕਰਨ ਨਾਲ ਜੁੜਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐੱਨ.ਆਈ.ਏ. ਦੇ ਇਕ ਬੁਲਾਰੇ ਨੇ ਕਿਹਾ ਕਿ ਛਾਪੇਮਾਰੀ ਦੀ ਕਾਰਵਾਈ ਜੰਮੂ ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨਾਲ ਮਿਲ ਕੇ ਕੀਤੀ ਗਈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਪੁਲਸ ਹੱਥ ਲੱਗੀ ਸਫ਼ਲਤਾ, ਜੈਸ਼-ਏ-ਮੁਹੰਮਦ ਲਈ ਕੰਮ ਕਰਨ ਵਾਲੇ 10 ਲੋਕ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ 2 ਮਾਮਲਿਆਂ 'ਚ ਸ਼ੱਕੀਆਂ ਦੇ ਟਿਕਾਣਿਆਂ ਤੋਂ ਇਤਰਾਜ਼ਯੋਗ ਸਮੱਗਰੀ ਅਤੇ ਡਿਜੀਟਲ ਉਪਕਰਣ ਬਰਾਮਦ ਕੀਤੇ ਗਏ। ਬੁਲਾਰੇ ਨੇ ਕਿਹਾ ਕਿ ਪਿਛਲੇ ਸਾਲ 27 ਜੂਨ ਨੂੰ ਜੰਮੂ ਦੇ ਭਟਿੰਡੀ ਇਲਾਕੇ ਤੋਂ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਬਰਾਮਦਗੀ ਦੇ ਸਿਲਸਿਲੇ 'ਚ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਸ਼ਕਰ ਵਲੋਂ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ, ਉਕਸਾਉਣ ਅਤੇ ਭਰਤੀ ਕਰਨ ਦਾ ਮਾਮਲਾ ਪਿਛਲੇ ਸਾਲ ਦਰਜ ਕੀਤਾ ਗਿਆ ਸੀ ਅਤੇ ਇਸ ਸੰਬੰਧ 'ਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਨ.ਆਈ.ਏ. ਨੇ ਕਿਹਾ ਕਿ ਆਈ.ਈ.ਡੀ. ਬਰਾਮਦਗੀ ਮਾਮਲੇ 'ਚ ਸ਼੍ਰੀਨਗਰ ਅਤੇ ਕੁਪਵਾੜਾ ਜ਼ਿਲ੍ਹਿਆਂ 'ਚ 2 ਜਗ੍ਹਾ ਜਦੋਂ ਕਿ ਅਨੰਤਨਾਗ, ਪੁਲਵਾਮਾ, ਬਾਂਦੀਪੋਰਾ, ਕੁਲਗਾਮ ਅਤੇ ਬਾਰਾਮੂਲਾ ਜ਼ਿਲ੍ਹਿਆਂ 'ਚ ਇਕ-ਇਕ ਜਗ੍ਹਾ 'ਤੇ ਤਲਾਸ਼ੀ ਮੁਹਿੰਮ ਚਲਾਇਆ ਗਿਆ। ਏਜੰਸੀ ਅਨੁਸਾਰ, ਨੌਜਵਾਨਾਂ ਨੂੰ ਅੱਤਵਾਦੀ ਸੰਗਠਨ 'ਚ ਭਰਤੀ ਕਰਨ ਨਾਲ ਜੁੜੇ ਮਾਮਲੇ 'ਚ ਘਾਟੀ 'ਚ ਤਿੰਨ ਥਾਂਵਾਂ 'ਤੇ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਕਿਹਾ ਕਿ ਦੋਵੇਂ ਹੀ ਮਾਮਲਿਆਂ 'ਚ ਅੱਗੇ ਦੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
UP: ਕੁਸ਼ੀਨਗਰ 'ਚ ਹਲਦੀ ਦੀ ਰਸਮ ਦੌਰਾਨ ਵੱਡਾ ਹਾਦਸਾ, ਖੂਹ 'ਚ ਡਿੱਗਣ ਕਾਰਨ 13 ਲੋਕਾਂ ਦੀ ਹੋਈ ਮੌਤ
NEXT STORY