ਨਵੀਂ ਦਿੱਲੀ— ਨੈਸ਼ਨਲ ਜਾਂਚ ਏਜੰਸੀ (ਐੱਨ. ਆਈ. ਏ.) ਨੇ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਅਸਿਸਟੈਂਟ ਸਬ-ਇੰਸਪੈਕਟਰ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਕੁੱਲ ਅਹੁਦੇ— 89
ਜ਼ਰੂਰੀ ਤਾਰੀਖ਼
ਇਛੁੱਕ ਉਮੀਦਵਾਰ 8 ਨਵੰਬਰ 2020 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਅਕ ਯੋਗਤਾ—
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ ਹੱਦ—
ਉਮੀਦਵਾਰ ਦੀ ਉਮਰ 56 ਸਾਲ ਤੋਂ ਵੱਧ ਨਾ ਹੋਵੇ।
ਨੌਕਰੀ ਕਰਨ ਦੀ ਥਾਂ—
ਚੁਣੇ ਗਏ ਉਮੀਦਵਾਰ ਦਿੱਲੀ, ਲਖਨਊ, ਗੁਹਾਟੀ, ਕੋਲਕਾਤਾ, ਮੁੰਬਈ, ਹੈਦਰਾਬਾਦ, ਕੋਚੀ, ਜੰਮੂ, ਰਾਏਪੁਰ, ਚੰਡੀਗੜ੍ਹ, ਚੇਨਈ, ਰਾਂਚੀ ਅਤੇ ਇੰਫਾਲ।
ਇੰਝ ਕਰੋ ਅਪਲਾਈ—
ਇਛੁੱਕ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ https://www.nia.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨਿਕਿਤਾ ਕਤਲਕਾਂਡ 'ਚ ਦੋਸ਼ੀ ਨੇ ਕਬੂਲਿਆ ਘਿਨੌਣਾ ਸੱਚ, ਇਸ ਵਜ੍ਹਾ ਕਰਕੇ ਮਾਰੀ ਸੀ ਗੋਲ਼ੀ
NEXT STORY