ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਈਪ੍ਰਸ ਦੇ ਚੁਣੇ ਗਏ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੁਵੱਲੇ ਸਬੰਧਾਂ ਨੂੰ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ । ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਸਾਈਪ੍ਰਸ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਨਿਕੋਸ ਨੂੰ ਵਧਾਈ। ਮੈਂ ਭਾਰਤ-ਸਾਈਪ੍ਰਸ ਸਬੰਧਾਂ ਨੂੰ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।’’
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਅੱਤਵਾਦੀ ਹਮਲੇ ਦਾ ਖਤਰਾ, ISI ਰਚ ਰਹੀ ਨਵੀਂ ਸਾਜ਼ਿਸ਼, ਖ਼ੁਫ਼ੀਆ ਏਜੰਸੀਆਂ ਵੱਲੋਂ ਅਲਰਟ
ਸਾਬਕਾ ਵਿਦੇਸ਼ ਮੰਤਰੀ ਕ੍ਰਿਸਟੋਡੌਲਾਈਡਜ਼ ਨੇ ਦੂਜੇ ਅਤੇ ਆਖਰੀ ਦੌਰ ਦੀ ਵੋਟਿੰਗ ਤੋਂ ਬਾਅਦ ਸਾਈਪ੍ਰਸ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ। ਉਨ੍ਹਾਂ ਨੇ ਏਕਤਾ ਸਰਕਾਰ ਅਤੇ ਤੁਰਕੀ ਦੇ ਸਾਈਪ੍ਰਸ ਨਾਲ ਸ਼ਾਂਤੀ ਵਾਰਤਾ ’ਚ ਰੁਕਾਵਟ ਨੂੰ ਤੋੜਨ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਈ ਫਲਾਈਟ ’ਚੋਂ ਜ਼ਬਤ ਕੀਤਾ ਲੱਖਾਂ ਦਾ ਸੋਨਾ
ਟ੍ਰੈਫਿਕ ਸਿਗਨਲ ਟੱਪਣ ਤੋਂ ਰੋਕਣ 'ਤੇ ਕਾਂਸਟੇਬਲ ਨੂੰ ਮਾਰੀ ਟੱਕਰ, ਡੇਢ ਕਿੱਲੋਮੀਟਰ ਤਕ ਬੋਨਟ 'ਤੇ ਘੜੀਸਿਆ
NEXT STORY