ਮੁੰਬਈ - ਕੋਰੋਨਾ ਇਨਫੈਕਸ਼ਨ ਦੇ ਵੱਧਦੇ ਮਾਮਲੇ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਅਮਰਾਵਤੀ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਲਾਕਡਾਊਨ ਲਗਾ ਦਿੱਤਾ ਹੈ, ਉਥੇ ਹੀ ਯਵਤਮਾਲ ਵਿੱਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਜਦੋਂ ਕਿ ਅਕੋਲਾ ਵਿੱਚ ਵੀ ਸਰਕਾਰ ਕਦੇ ਵੀ ਲਾਕਡਾਊਨ ਦਾ ਐਲਾਨ ਕਰ ਸਕਦੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਉਧਵ ਠਾਕਰੇ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਇਸ ਮੁੱਦੇ 'ਤੇ ਵੀਰਵਾਰ ਸਵੇਰੇ ਬੈਠਕ ਕੀਤੀ ਸੀ ਅਤੇ ਉਸ ਦੇ ਆਧਾਰ 'ਤੇ ਇਹ ਕਦਮ ਚੁੱਕਿਆ ਗਿਆ ਹੈ।
ਅਮਰਾਵਤੀ ਦੇ ਜ਼ਿਲ੍ਹਾ ਅਧਿਕਾਰੀ ਸ਼ੀਲੇਸ਼ ਨਵਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ 8 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਲਾਕਡਾਊਨ ਲੱਗਾ ਰਹੇਗਾ। ਇਸ ਦੌਰਾਨ ਰਾਤ ਦੇ ਅੱਠ ਵਜੇ ਤੱਕ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਉਥੇ ਹੀ ਯਵਤਮਾਲ ਦੀ ਗੱਲ ਕਰੀਏ ਤਾਂ ਇੱਥੇ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ। ਰਾਜ ਵਿੱਚ ਪਿਛਲੇ 24 ਘੰਟੇ ਵਿੱਚ 4,787 ਨਵੇਂ ਪੀੜਤ ਮਿਲੇ ਹਨ। ਪੰਜ ਦਸੰਬਰ ਤੋਂ ਬਾਅਦ ਇਹ ਗਿਣਤੀ ਸਭ ਤੋਂ ਜ਼ਿਆਦਾ ਹੈ। ਰਾਜ ਵਿੱਚ ਬੀਤੇ ਸੱਤ ਦਿਨਾਂ ਤੋਂ 3000 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਮਹਾਰਾਸ਼ਟਰ ’ਚ ਰਾਕੇਸ਼ ਟਿਕੈਤ ਨੂੰ ‘ਕਿਸਾਨ ਮਹਾਪੰਚਾਇਤ’ ਲਈ ਨਹੀਂ ਮਿਲੀ ਇਜਾਜ਼ਤ
NEXT STORY