ਇੰਟਰਨੈਸ਼ਨਲ ਡੈਸਕ- ਕੇਰਲ ਦੇ ਪਲੱਕੜ ਜ਼ਿਲ੍ਹੇ ਤੋਂ ਯਮਨ ਗਈ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਜੁਲਾਈ 2017 'ਚ ਯਮਨ ਦੇ ਇਕ ਨਾਗਰਿਕ ਦੇ ਕਤਲ ਦੇ ਦੋਸ਼ 'ਚ ਦੋਸ਼ੀ ਪਾਇਆ ਗਿਆ ਸੀ। ਇਸ ਮਾਮਲੇ 'ਚ ਅਦਾਲਤ ਨੇ ਉਸ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ ਤੇ ਉਸ ਨੂੰ 16 ਜੁਲਾਈ ਨੂੰ ਫਾਂਸੀ ਲਗਾਈ ਜਾਣੀ ਸੀ। ਹੁਣ ਉੱਥੋਂ ਹੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਸ ਦੀ ਫਾਂਸੀ ਦੀ ਸਜ਼ਾ ਟਾਲ ਦਿੱਤੀ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਉੱਥੋਂ ਦੇ ਸਥਾਨਕ ਅਧਿਕਾਰੀਆਂ ਨੇ ਉਸ ਦੀ ਫਾਂਸੀ ਨੂੰ ਟਾਲ ਦਿੱਤਾ ਹੈ। ਫਿਲਹਾਲ ਨਿਮਿਸ਼ਾ ਦੀ ਸਜ਼ਾ ਬਾਰੇ ਅਗਲੇਰੀ ਕੋਈ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਸਾਲ 2020 'ਚ ਯਮਨ ਦੀ ਅਦਾਲਤ ਨੇ ਨਿਮਿਸ਼ਾ ਨੂੰ ਕਤਲ ਦੇ ਮਾਮਲੇ 'ਚ ਦੋਸ਼ੀ ਐਲਾਨਦੇ ਹੋਏ ਉਸ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਹੁਕਮ ਸੁਣਾਇਆ ਸੀ, ਜਿਸ ਮਗਰੋਂ ਉਸ ਨੇ ਦੇਸ਼ ਦੀ ਸਰਵਉੱਚ ਅਦਾਲਤ 'ਚ ਸਜ਼ਾ ਮੁਆਫ਼ੀ ਦੀ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਨਵੰਬਰ 2023 'ਚ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਖੂਹ 'ਚੋਂ ਮਿਲੀ ਬੈਂਕ ਮੈਨੇਜਰ ਦੀ ਲਾਸ਼
38 ਸਾਲਾ ਨਿਮਿਸ਼ਾ ਇਸ ਸਮੇਂ ਯਮਨ ਦੀ ਰਾਜਧਾਨੀ ਸਨਾ ਦੀ ਜੇਲ੍ਹ 'ਚ ਕੈਦ ਹੈ। ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਨੇ ਵੀ ਉਸ ਦੀ ਸਜ਼ਾ ਮੁਆਫ਼ ਕਰਵਾਉਣ ਲਈ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਸੀ ਤੇ ਸਰਕਾਰ ਦੀਆਂ ਕੋਸ਼ਿਸ਼ਾਂ ਫਿਲਹਾਲ ਨਾਕਾਮ ਹੀ ਸਾਬਿਤ ਹੋ ਰਹੀਆਂ ਸਨ। ਪਰ ਸਜ਼ਾ ਤੋਂ ਸਿਰਫ਼ 1 ਦਿਨ ਪਹਿਲਾਂ ਫਾਂਸੀ ਨੂੰ ਰੋਕ ਦੇਣਾ ਕਿਤੇ ਨਾ ਕਿਤੇ ਭਾਰਤੀ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦਾ ਅਸਰ ਹੋ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸੈਰ ਕਰਨ ਨਿਕਲੇ ਆਗੂ ਦਾ ਪਤਨੀ ਤੇ ਧੀ ਦੀਆਂ ਅੱਖਾਂ ਸਾਹਮਣੇ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਵਿਆਂਗ ਲੋਕਾਂ ਦਾ ਮਜ਼ਾਕ ਉਡਾਉਣ ਦਾ ਮਾਮਲਾ: ਅਦਾਲਤ 'ਚ ਪੇਸ਼ ਹੋਏ ਸਮੈ ਰੈਨਾ ਸਣੇ 5 ਇੰਨਫਲੂਐਂਸਰ
NEXT STORY