ਵਿਰੂਧੁਨਗਰ (ਵਾਰਤਾ)- ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਕਾ ਫੈਕਟਰੀ 'ਚ ਸ਼ਨੀਵਾਰ ਨੂੰ ਭਿਆਨਕ ਅੱਗ ਲੱਗਣ ਨਾਲ 5 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਨਾਲ ਝੁਲਸ ਗਏ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਵਿਨਰ ਫਾਇਰ ਵਰਕਰਜ਼ ਫੈਕਟਰੀ 'ਚ ਅੱਜ ਦੁਪਹਿਰ ਅਚਾਨਕ ਅੱਗ ਲੱਗ ਗਈ। ਉਸ ਦੌਰਾਨ ਮਜ਼ਦੂਰ ਪਟਾਕੇ ਬਣਾਉਣ 'ਚ ਲੱਗੇ ਹੋਏ ਸਨ। ਦੇਖਦੇ ਹੀ ਦੇਖਦੇ ਅੱਗ ਧਮਾਕੇ ਨਾਲ ਵਧਦੀ ਗਈ ਅਤੇ ਚਾਰ ਗੋਦਾਮਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿੱਥੇ ਭਾਰੀ ਮਾਤਰਾ 'ਚ ਤਿਆਰ ਪਟਾਕੇ ਅਤੇ ਰਸਾਇਣਾਂ ਦਾ ਭੰਡਾਰ ਰੱਖਿਆ ਹੋਇਆ ਸੀ।
ਇਹ ਵੀ ਪੜ੍ਹੋ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਸਿਰ ਹੱਥ 'ਚ ਫੜ ਕੇ ਸੜਕ 'ਤੇ ਟਹਿਲਦਾ ਰਿਹਾ ਦੋਸ਼ੀ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਸਾਇਣ ਪਦਾਰਥਾਂ ਦਾ ਕਾਰਨ ਅੱਗ ਲੱਗੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਤੂਰ, ਵੇਮਬਾਕੋਈ ਅਤੇ ਸ਼ਿਵਕਾਸ਼ੀ ਤੋਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਜ਼ਖ਼ਮੀਆਂ 'ਚ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ, ਕਿਉਂਕਿ ਕੁਝ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੀਨੀਅਰ ਪੁਲਸ ਅਤੇ ਮਾਲੀਆ ਅਧਿਕਾਰੀ ਹਾਦਸੇ ਵਾਲੀ ਜਗ੍ਹਾ ਪਹੁੰਚੇ ਅਤੇ ਬਚਾਅ ਕੰਮਾਂ ਦੀ ਨਿਗਰਾਨੀ ਕੀਤੀ। ਇਸ ਘਟਨਾ ਨਾਲ ਸੰਬੰਧਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸਰੋ ਮੁਖੀ ਨੇ ਸੈਟੇਲਾਈਟ ਦੀ ਲਾਂਚਿੰਗ ਤੋਂ ਪਹਿਲਾਂ ਆਂਧਰਾ ਪ੍ਰਦੇਸ਼ 'ਚ ਮੰਦਰ ਦੇ ਕੀਤੇ ਦਰਸ਼ਨ
NEXT STORY