ਨੈਸ਼ਨਲ ਡੈਸਕ- ਕੇਰਲ 'ਚ ਇਕ ਵਾਰ ਫਿਰ ਨਿਪਾਹ ਵਾਇਰਸ ਨੇ ਦਤਕ ਦਿੱਤੀ ਹੈ। ਮਲੱਪੁਰਮ ਜ਼ਿਲ੍ਹੇ ਦੇ 14 ਸਾਲਾ ਇਕ ਲੜਕੇ 'ਚ ਵਾਇਰਸ ਮਿਲਣ ਦੀ ਪੁਸ਼ਟੀ ਹੋਈ ਹੈ। ਨਿਪਾਹ ਵਾਇਰਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਰਲ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਨਾਲ ਹੀ ਲੋਕਾਂ ਨੂੰ ਸਾਵਧਾਨੀ ਵਰਤਨ ਦੀ ਅਪੀਲ ਕੀਤੀ ਹੈ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਪੁਣੇ ਐੱਨ.ਆਈ.ਵੀ. (ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲਾਜੀ) ਨੇ ਲੜਕੇ 'ਚ ਵਾਇਰਸ ਮਿਲਣ ਦੀ ਪੁਸ਼ਟੀ ਕੀਤੀ ਹੈ। ਨਾਬਾਲਗ ਦਾ ਨਿੱਜੀ ਹਸਪਤਾਲ 'ਚ ਇਲਾਜ ਜਾਰੀ ਹੈ। ਉਹ ਵੈਂਟੀਲੇਟਰ 'ਤੇ ਹੈ। ਜਲਦੀ ਹੀ ਉਸ ਨੂੰ ਕੋਝੀਕੋਡ ਦੇ ਸਰਕਾਰੀ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਜਾਵੇਗਾ। ਨਾਲ ਹੀ ਕਾਨਟੈਕਟ ਟ੍ਰੇਸਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ, ਉੱਚ ਜੋਖਮ ਵਾਲੇ ਸੰਪਰਕਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਕੂਲਰ ਦੀ ਹਵਾ ਨੇ ਵਿਆਹ 'ਚ ਪਾ'ਤਾ ਪੁਆੜਾ, ਲਾੜੀ ਨੇ ਬਰੰਗ ਲਿਫਾਫੇ ਵਾਂਗ ਮੋੜ'ਤੀ ਬਾਰਾਤ
ਮੰਤਰੀ ਨੇ ਕਿਹਾ ਕਿ ਇਹਤਿਆਤੀ ਉਪਾਅ ਕੀਤੇ ਗਏ ਹਨ। ਨਿਪਾਹ ਵਾਇਰਸ ਸਬੰਧੀ ਪ੍ਰੋਟੋਕੋਲ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ, ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ ਅਤੇ ਮਲੱਪੁਰਮ ਅਤੇ ਕੋਝੀਕੋਡ ਦੇ ਜ਼ਿਲ੍ਹਾ ਕੁਲੈਕਟਰਾਂ ਨਾਲ ਮੀਟਿੰਗ ਕਰਕੇ ਸਖ਼ਤ ਕਦਮ ਚੁੱਕਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਦੇ ਸਟਾਫ਼ ਅਤੇ ਲੋਕਾਂ ਨੂੰ ਮਾਸਕ ਪਹਿਨਣ ਲਈ ਕਿਹਾ ਗਿਆ ਹੈ।
ਸਤੰਬਰ 'ਚ ਮਿਲਿਆ ਸੀ ਵਾਇਰਸ
ਦੱਖਣੀ ਰਾਜ ਕੇਰਲ ਵਿਚ ਸਤੰਬਰ 2023 ਵਿਚ ਨਿਪਾਹ ਵਾਇਰਸ ਦੇ ਮਾਮਲੇ ਸਾਹਮਣੇ ਆਏ ਸਨ। ਇਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਕੇਰਲ ਦਾ ਕੋਝੀਕੋਡ ਜ਼ਿਲ੍ਹਾ ਇਨਫੈਕਸ਼ਨ ਦੀ ਸਭ ਤੋਂ ਵੱਧ ਲਪੇਟ 'ਚ ਸੀ। ਕੇਰਲ 'ਚ ਇਨਫੈਕਸ਼ਨ ਦੇ ਖਤਰੇ ਨੂੰ ਦੇਖਦੇ ਹੋਏ ਆਸਪਾਸ ਦੇ ਸੂਬਿਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅਕਤੂਬਰ ਵਿਚ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਉੱਤਰੀ ਕੋਝੀਕੋਡ ਜ਼ਿਲ੍ਹੇ ਦੇ ਮਾਰੂਥਨਕਾਰਾ ਤੋਂ ਇਕੱਠੇ ਕੀਤੇ ਚਮਗਿੱਦੜਾਂ ਦੇ ਨਮੂਨਿਆਂ ਵਿੱਚ ਨਿਪਾਹ ਵਾਇਰਸ ਐਂਟੀਬਾਡੀਜ਼ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਸੀ।
ਇਹ ਵੀ ਪੜ੍ਹੋ- ਵਿਆਹ ਤੋਂ ਪਹਿਲਾਂ ਲਾੜੇ ਦੀ ਮੌਤ, ਲਾੜੀ ਨੇ ਪਾ ਲਿਆ ਪੈਟਰੋਲ, ਜਨਾਨੀਆਂ ਨੇ ਲਾਹ ਦਿੱਤੇ ਸਾਰੇ ਕੱਪੜੇ
ਰਾਹੁਲ ਗਾਂਧੀ 'ਤੇ ਵਰ੍ਹੇ ਅਮਿਤ ਸ਼ਾਹ, ਦੱਸਿਆ 'ਹੰਕਾਰੀ'
NEXT STORY