ਤਿਰੂਵਨੰਤਪੁਰਮ : ਨਿਪਾਹ ਵਾਇਰਸ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਕੇਰਲ ਵਿੱਚ 675 ਲੋਕ ਨਿਪਾਹ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਹਨ। ਇਨ੍ਹਾਂ ਵਿੱਚੋਂ 38 ਸਭ ਤੋਂ ਵੱਧ ਜੋਖਮ ਸ਼੍ਰੇਣੀ ਵਿੱਚ ਹਨ ਅਤੇ 139 ਉੱਚ ਜੋਖਮ ਸ਼੍ਰੇਣੀ ਵਿੱਚ ਹਨ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੰਗਲਵਾਰ ਸ਼ਾਮ ਨੂੰ ਇਸਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁਲ 675 ਲੋਕ ਨਿਪਾਹ ਸੰਕਰਮਿਤ ਦੀ ਸੂਚੀ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ - 5 ਸਕੂਲਾਂ 'ਚ 'ਬੰਬ'! ਵਿਦਿਆਰਥੀਆਂ ਨੂੰ ਕਰ 'ਤੀ ਛੁੱਟੀ
ਸ਼੍ਰੀ ਮਤੀ ਜਾਰਜ ਨੇ ਕਿਹਾ ਕਿ ਪਲੱਕੜ ਵਿਚ 347, ਮਲੱਪੁਰਮ ਵਿਚ 210, ਕੋਝੀਕੋਡ ਵਿਚ 115, ਏਰਨਾਕੁਲਮ ਵਿਚ ਦੋ ਅਤੇ ਤ੍ਰਿਸੂਰ ਵਿਚ ਇਕ ਕੇਸ ਸਾਹਮਣੇ ਆਇਆ ਹੈ। ਮਲੱਪੁਰਮ ਵਿਚ ਇਕ ਵਿਅਕਤੀ ਇਸ ਸਮੇਂ ਆਈਸੀਯੂ ਵਿਚ ਦਾਖ਼ਲ ਹੈ ਅਤੇ ਹੁਣ ਤੱਕ ਮਲੱਪੁਰਮ ਤੋਂ ਲਏ ਗਏ 82 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਮਾਮਲੇ ਦੇ ਸਬੰਧ ਵਿਚ ਉਹਨਾਂ ਨੇ ਕਿਹਾ ਕਿ ਪਲੱਕੜ ਵਿਚ 12 ਲੋਕ ਆਈਸੋਲੇਸ਼ਨ ਵਿਚ ਹਨ, ਜਦਕਿ 5 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਰਾਜ ਭਰ ਵਿਚ 38 ਲੋਕ ਸਭ ਤੋਂ ਵੱਧ ਜੋਖਮ ਸ਼੍ਰੇਣੀ ਵਿਚ ਹਨ ਅਤੇ 139 ਲੋਕ ਉੱਚ ਜੋਖਮ ਸ਼੍ਰੇਣੀ ਵਿਚ ਹਨ। ਇਸ ਦੌਰਾਨ ਉਹਨਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਸ਼੍ਰੀ ਮਤੀ ਜਾਰਜ ਦੀ ਅਗਵਾਈ ਹੇਠ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਸੀ ਅਤੇ ਇਸ ਵਿਚ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ, ਐਨਐਚਐਮ ਸਟੇਟ ਮਿਸ਼ਨ ਡਾਇਰੈਕਟਰ, ਸਿਹਤ ਸੇਵਾਵਾਂ ਦੇ ਡਾਇਰੈਕਟਰ, ਮੈਡੀਕਲ ਸਿੱਖਿਆ ਦੇ ਡਾਇਰੈਕਟਰ, ਵਧੀਕ ਡਾਇਰੈਕਟਰ, ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਡੀਕਲ ਅਫ਼ਸਰ, ਪੁਲਸ ਅਧਿਕਾਰੀ ਅਤੇ ਹੋਰ ਵਿਭਾਗੀ ਪ੍ਰਤੀਨਿਧੀ ਸ਼ਾਮਲ ਹੋਏ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
NEXT STORY