ਨਵੀਂ ਦਿੱਲੀ— 16 ਦਸੰਬਰ 2012 ਨੂੰ ਦਿੱਲੀ ’ਚ ਵਾਪਰੇ ਘਿਨੌਣੇ ਨਿਰਭਯਾ ਸਮੂਹਕ ਬਲਾਤਕਾਰ ਅਤੇ ਕਤਲ ਕੇਸ ਦੇ ਚਾਰੇ ਦਰਿੰਦਿਆਂ ਨੂੰ 20 ਮਾਰਚ 2020 ਨੂੰ ਫਾਂਸੀ ਹੋਣੀ ਹੈ। ਅੱਜ ਤਿਹਾੜ ਜੇਲ ’ਚ ਜੱਲਾਦ ਪਵਨ ਦੀ ਮੌਜੂਦਗੀ ’ਚ ਦੋਸ਼ੀਆਂ ਦੀ ਡਮੀ ਨੂੰ ਫਾਂਸੀ ’ਤੇ ਲਟਕਾਉਣ ਦੀ ਰਿਹਰਸਲ ਹੋਈ ਹੈ। ਸੂਤਰਾਂ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 20 ਮਾਰਚ ਨੂੰ ਸਵੇਰੇ 5.30 ਵਜੇ ਨਿਰਭਯਾ ਦੇ ਦੋਸ਼ੀਆਂ ਦਾ ਡੈੱਥ ਵਾਰੰਟ ਜਾਰੀ ਕੀਤਾ ਹੈ। ਚਾਰੇ ਦੋਸ਼ੀ-ਮੁਕੇਸ਼, ਪਵਨ, ਵਿਨੇ ਅਤੇ ਅਕਸ਼ੈ ਨੂੰ ਫਾਂਸੀ ਦਿੱਤੀ ਜਾਵੇਗੀ। ਇਹ ਚਾਰੇ ਦੋਸ਼ੀ ਤਿਹਾੜ ਜੇਲ ’ਚ ਬੰਦ ਹਨ। ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਪਵਨ ਜੱਲਾਦ ਨੂੰ 3 ਦਿਨ ਪਹਿਲਾਂ ਹੀ ਜੇਲ ’ਚ ਬੁਲਾ ਲਿਆ ਸੀ।
ਇਹ ਵੀ ਪੜ੍ਹੋ : ਨਿਰਭਯਾ ਕੇਸ : ਦੋਸ਼ੀਆਂ ਦੀ ਨਵੀਂ ਚਾਲ, ਫਾਂਸੀ ਰੋਕਣ ਲਈ ਕੌਮਾਂਤਰੀ ਅਦਾਲਤ ਦਾ ਕੀਤਾ ਰੁਖ਼
ਚਾਰੇ ਦੋਸ਼ੀਆਂ ਦੇ ਕਾਨੂੰਨੀ ਬਦਲ ਖਤਮ ਹੋ ਚੁੱਕੇ ਹਨ। ਇੱਥੋਂ ਤਕ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਸਾਰੇ ਦੋਸ਼ੀਆਂ ਦੀਆਂ ਦਯਾ ਪਟੀਸ਼ਨਾਂ ਖਾਰਜ ਹੋ ਚੁੱਕੀਆਂ ਹਨ। ਫਿਰ ਵੀ ਦੋਸ਼ੀ ਫਾਂਸੀ ਤੋਂ ਬਚਣ ਲਈ ਇਕ ਤੋਂ ਬਾਅਦ ਇਕ ਨਵੀਂ ਚਾਲ ਚੱਲ ਰਹੇ ਹਨ, ਹਾਲਾਂਕਿ ਉਨ੍ਹਾਂ ਦੇ ਸਾਰੇ ਦਾਅ ਫੇਲ ਸਾਬਤ ਹੋ ਰਹੇ ਹਨ। ਚਾਰੇ ਦੋਸ਼ੀਆਂ ’ਚੋਂ 3 ਦੋਸ਼ੀ ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਆਈ. ਸੀ. ਜੇ.) ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਨੇ ਫਾਂਸੀ ਦੀ ਸਜ਼ਾ ’ਤੇ ਰੋਕ ਲਾਉਣ ਦੀ ਪਟੀਸ਼ਨ ਦਾਇਰ ਕੀਤੀ ਹੈ। ਹਾਲਾਂਕਿ ਚਾਰੇ ਦੋਸ਼ੀਆਂ ਦੀ ਫਾਂਸੀ 3 ਵਾਰ ਟਲ ਚੁੱਕੀ ਹੈ। ਮੰਨਿਆ ਤਾਂ ਇਹ ਹੀ ਜਾ ਰਿਹਾ ਹੈ ਕਿ 20 ਮਾਰਚ ਨੂੰ ਦਰਿੰਦਿਆਂ ਨੂੰ ਫਾਂਸੀ ਹੋ ਜਾਵੇਗੀ।
ਇਹ ਵੀ ਪੜ੍ਹੋ : ਨਿਰਭਯਾ ਕੇਸ : ਦਰਿੰਦਿਆਂ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ, ਜੱਲਾਦ ਨੂੰ 3 ਦਿਨ ਪਹਿਲਾਂ ਹੀ ਬੁਲਾਇਆ
16 ਦਸੰਬਰ 2012 ਦਾ ਹੈ ਮਾਮਲਾ—
ਦਿੱਲੀ ਦੀ ਪੈਰਾਮੈਡੀਕਲ ਵਿਦਿਆਰਥਣ ਨਾਲ 16 ਦਸੰਬਰ 2012 ਨੂੰ 6 ਲੋਕਾਂ ਨੇ ਚੱਲਦੀ ਬੱਸ ਵਿਚ ਦਰਿੰਦਗੀ ਕੀਤੀ ਸੀ। ਗੰਭੀਰ ਜ਼ਖਮਾਂ ਕਾਰਨ 26 ਦਸੰਬਰ ਨੂੰ ਸਿੰਗਾਪੁਰ 'ਚ ਇਲਾਜ ਦੌਰਾਨ ਨਿਰਭਯਾ ਦੀ ਮੌਤ ਹੋ ਗਈ ਸੀ। ਘਟਨਾ ਦੇ 9 ਮਹੀਨੇ ਬਾਅਦ ਯਾਨੀ ਕਿ ਸਤੰਬਰ 2013 ਨੂੰ ਹੇਠਲੀ ਅਦਾਲਤ ਨੇ 5 ਦੋਸ਼ੀਆਂ- ਰਾਮ ਸਿੰਘ, ਪਵਨ, ਅਕਸ਼ੈ, ਵਿਨੇ ਅਤੇ ਮੁਕੇਸ਼ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਮਾਰਚ 2014 'ਚ ਹਾਈ ਕੋਰਟ ਅਤੇ ਮਈ 2017 'ਚ ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਟਰਾਇਲ ਦੌਰਾਨ ਮੁੱਖ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਜੋ ਕਿ ਨਾਬਾਲਗ ਹੋਣ ਕਾਰਨ 3 ਸਾਲ ਸੁਧਾਰ ਗ੍ਰਹਿ 'ਚ ਸਜ਼ਾ ਪੂਰੀ ਕਰ ਚੁੱਕਾ ਹੈ।
ਕੋਰੋਨਾ ਦਾ ਡਰ : ਦੁੱਧ ਨਾਲੋਂ 10 ਗੁਣਾ ਮਹਿੰਗਾ ਹੋਇਆ ਗਊ-ਮੂਤਰ
NEXT STORY