ਨਵੀਂ ਦਿੱਲੀ — ਨਿਰਭਿਆ ਗੈਂਗਰੇਪ ਮਾਮਲੇ 'ਚ ਚਾਰ ਦੋਸ਼ੀਆਂ 'ਚੋਂ ਇਕ ਮੁਕੇਸ਼ ਫਾਂਸੀ ਤੋਂ ਬਚਣ ਲਈ ਪਟਿਆਲਾ ਹਾਊਸ ਕੋਰਟ ਪਹੁੰਚਿਆ ਹੈ। ਬੁੱਧਵਾਰ ਨੂੰ ਉਸ ਦੇ ਵਕੀਲ ਨੇ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਇਸ ਦੌਰਾਨ ਕੋਰਟ ਨੇ ਵਕੀਲ ਤੋਂ ਪੁੱਛਿਆ ਕਿ ਕੀ ਹੋਰ ਦੋਸ਼ੀਆਂ ਨੇ ਰਹਿਮ ਪਟੀਸ਼ਨ ਦਾਇਰ ਕੀਤੀ ਹੈ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਹੋਰ 3 ਦੋਸ਼ੀਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਇਸ ਦੌਰਾਨ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਮਾਤਾ-ਪਿਤਾ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਪਟਿਆਲਾ ਹਾਊਸ ਕੋਰਟ ਇਸ ਮਾਮਲੇ 'ਚ ਵੀਰਵਾਰ ਦੁਪਹਿਰ 2 ਵਜੇ ਸੁਣਵਾਈ ਕਰੇਗਾ। ਨਿਰਭਿਆ ਗੈਂਗਰੇਪ ਅਤੇ ਮਰਡਰ ਕੇਸ 'ਚ ਸਜ਼ਾ ਦਾ ਐਲਾਨ ਹੋ ਚੁੱਕਾ ਹੈ ਪਰ ਦੋਸ਼ੀਆਂ ਵੱਲੋਂ ਲਗਾਤਾਰ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਆਟੋ ਸੈਕਟਰ ਦੀ ਹੌਲੀ ਹੋਈ ਰਫਤਾਰ ਨੂੰ ਵਧਾਉਣ ਲਈ GST ਘੱਟ ਕਰੇ ਸਰਕਾਰ
NEXT STORY