ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਇਕ ਕਰੋੜ 'ਗਿਗ' ਵਰਕਰਾਂ ਦੀ ਮਦਦ ਲਈ ਈ-ਸ਼੍ਰਮ ਪਲੇਟਫਾਰਮ 'ਤੇ ਪਛਾਣ ਪੱਤਰਾਂ ਅਤੇ ਰਜਿਸਟ੍ਰੇਸ਼ਨ ਦਾ ਪ੍ਰਬੰਧ ਕਰੇਗੀ। ਈ-ਕਾਮਰਸ ਕੰਪਨੀਆਂ ਆਦਿ ਲਈ ਡਿਲਿਵਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਰਮਚਾਰੀ ਗਿਗ ਵਰਕਰਾਂ ਦੀ ਸ਼੍ਰੇਣੀ 'ਚ ਆਉਂਦੇ ਹਨ। ਕੇਂਦਰੀ ਬਜਟ 2025-26 ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰੀ ਕਾਮਿਆਂ ਦੇ ਸਮਾਜਿਕ-ਆਰਥਿਕ ਉੱਨਤੀ ਲਈ ਇਕ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ,''ਆਨਲਾਈਨ ਪਲੇਟਫਾਰਮਾਂ ਦੇ ਵੱਡੇ ਵਰਕਰ 'ਨਵੇਂ ਯੁੱਗ' ਸੇਵਾ ਅਰਥਵਿਵਸਥਾ ਨੂੰ ਬਹੁਤ ਗਤੀਸ਼ੀਲਤਾ ਪ੍ਰਦਾਨ ਕਰਦੇ ਹਨ। ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਾਡੀ ਸਰਕਾਰ ਉਨ੍ਹਾਂ ਦੇ ਪਛਾਣ ਪੱਤਰਾਂ ਅਤੇ ਈ-ਸ਼੍ਰਮ ਪੋਰਟਲ 'ਤੇ ਰਜਿਸਟ੍ਰੇਸ਼ਨ ਦਾ ਪ੍ਰਬੰਧ ਕਰੇਗੀ।
ਸੀਤਾਰਮਨ ਨੇ ਕਿਹਾ ਕਿ ਅਜਿਹੇ ਕਾਮਿਆਂ ਨੂੰ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (PM-JAY) ਤਹਿਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਇਸ ਉਪਾਅ ਨਾਲ ਲਗਭਗ ਇਕ ਕਰੋੜ ਕਾਮਿਆਂ ਦੀ ਮਦਦ ਹੋਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਅਗਲੇ ਸਾਲ ਤੱਕ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ 'ਚ 10,000 ਸੀਟਾਂ ਜੋੜੀਆਂ ਜਾਣਗੀਆਂ, ਜਦੋਂ ਕਿ ਅਗਲੇ ਪੰਜ ਸਾਲਾਂ 'ਚ ਹੋਰ 75,000 ਸੀਟਾਂ ਜੋੜੀਆਂ ਜਾਣਗੀਆਂ। ਸਰਕਾਰ ਅਗਲੇ ਤਿੰਨ ਸਾਲਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ 'ਡੇਅ ਕੇਅਰ' ਕੈਂਸਰ ਸੈਂਟਰ ਸਥਾਪਤ ਕਰਨ ਦੀ ਸਹੂਲਤ ਵੀ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੈਦਰ ਸਕੀਮ ਰਾਹੀਂ 22 ਲੱਖ ਨਵੇਂ ਰੋਜ਼ਗਾਰ, ਖਿਡੌਣਿਆਂ ਲਈ ਗਲੋਬਲ ਹੱਬ ਬਣੇਗਾ ਭਾਰਤ
NEXT STORY