ਨਵੀਂ ਦਿੱਲੀ— ਨਰਿੰਦਰ ਮੋਦੀ ਕੈਬਨਿਟ 'ਚ ਮੰਤਰੀਆਂ ਦਰਮਿਆਨ ਵਿਭਾਗਾਂ ਦੀ ਵੰਡ ਹੋ ਗਈ ਹੈ। ਵਿੱਤ ਮੰਤਰਾਲੇ ਦਾ ਅਹੁਦਾ ਨਿਰਮਲਾ ਸੀਤਾਰਮਨ ਨੂੰ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਉਹ ਪਹਿਲੀ ਮਹਿਲਾ ਵਿੱਤ ਮੰਤਰੀ ਬਣ ਗਈ ਹੈ। ਮੋਦੀ ਸਰਕਾਰ ਦੇ ਪਿਛਲੇ ਕਾਰਜਕਾਲ 'ਚ ਉਹ ਪਹਿਲੀ ਮਹਿਲਾ ਰੱਖਿਆ ਮੰਤਰੀ ਬਣੀ ਸੀ। ਹਾਲਾਂਕਿ ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਰਹਿੰਦੇ ਹੋਏ ਕੁਝ ਸਮੇਂ ਲਈ ਵਿੱਤ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਆਪਣੇ ਕੋਲ ਰੱਖੇ ਸਨ ਪਰ 5 ਸਾਲਾਂ ਲਈ ਹੁਣ ਨਿਰਮਲਾ ਸੀਤਾਰਮਨ ਕੋਲ ਫੁੱਲ ਟਾਈਮ ਵਿੱਤ ਮੰਤਰਾਲੇ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕਾਰਪੋਰੇਟ ਅਫੇਅਰਜ਼ ਮੰਤਰਾਲੇ ਸੰਭਾਲਣ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਤਾਮਿਲਨਾਡੂ ਦੇ ਮਦੁਰਈ 'ਚ ਜਨਮੀ ਸੀਤਾਰਮਨ ਨੇ ਆਪਣੀ ਸਕੂਲੀ ਸਿੱਖਿਆ ਤਿਰੂਚਿਰਾਪੱਲੀ ਤੋਂ ਲਈ ਹੈ। ਉਨ੍ਹਾਂ ਨੇ ਇੱਥੋਂ ਦੇ ਸੀਤਾਲਕਸ਼ਮੀ ਰਾਮਾਸਵਾਮੀ ਕਾਲਜ ਤੋਂ ਅਰਥ ਵਿਵਸਥਾ 'ਚ ਬੀ.ਏ. ਕੀਤੀ ਹੈ। ਉੱਥੇ ਹੀ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਉਨ੍ਹਾਂ ਨੇ ਮਾਸਟਰਜ਼ ਦੀ ਡਿਗਰੀ ਹਾਸਲ ਕੀਤੀ ਹੈ। ਸੀਤਾਰਮਨ ਦੇ ਪਿਤਾ ਰੇਲਵੇ ਕਰਮਚਾਰੀ ਸੀ, ਲਿਹਾਜਾ ਉਨ੍ਹਾਂ ਦਾ ਬਚਪਨ ਕਈ ਰਾਜਾਂ 'ਚ ਬਿਤਿਆ। ਇਸ ਤੋਂ ਪਹਿਲਾਂ ਅਰੁਣ ਜੇਤਲੀ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਖੁਦ ਨੂੰ ਮੰਤਰੀ ਨਾ ਬਣਾਏ ਜਾਣ ਦੀ ਗੁਜਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਕਿਆਸ ਲੱਗੇ ਸਨ ਕਿ ਵਿੱਤ ਮੰਤਰਾਲੇ ਦਾ ਕੰਮ ਕਿਸ ਨੂੰ ਸੌਂਪਿਆ ਜਾਵੇਗਾ। ਇਸ ਰੇਸ 'ਚ ਪੀਊਸ਼ ਗੋਇਲ ਦਾ ਨਾਂ ਅੱਗੇ ਚੱਲ ਰਿਹਾ ਸੀ ਪਰ ਪੀ.ਐੱਮ. ਮੋਦੀ ਨੇ ਉਨ੍ਹਾਂ ਨੂੰ ਰੇਲਵੇ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ।
ਮੋਦੀ ਕੈਬਨਿਟ 'ਚ ਹੋਈ ਮੰਤਰਾਲਿਆਂ ਦੀ ਵੰਡ, ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
NEXT STORY