ਕੋਲਕਾਤਾ (ਭਾਸ਼ਾ)— ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਨੇਤਾ ਅਤੇ ਪੱਛਮੀ ਬੰਗਾਲ ਦੇ ਸਾਬਕਾ ਵਣਜ ਤੇ ਉਦਯੋਗ ਮੰਤਰੀ ਨਿਰੂਪਮ ਸੇਨ ਦਾ ਲੰਬੀ ਬੀਮਾਰੀ ਤੋਂ ਬਾਅਦ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸ਼ਹਿਰ ਦੇ ਇਕ ਹਸਪਤਾਲ 'ਚ ਆਖਰੀ ਸਾਹ ਲਿਆ। ਉਹ 72 ਸਾਲ ਦੇ ਸਨ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਸੂਤਰਾਂ ਨੇ ਦਿੱਤੀ। ਉਨ੍ਹਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ, ਇਕ ਪੁੱਤਰ ਅਤੇ ਇਕ ਧੀ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅੱਜ ਸਵੇਰੇ 5 ਵਜ ਕੇ 10 ਮਿੰਟ 'ਤੇ ਦਿਲ ਦਾ ਦੌਰਾ ਪੈਣ ਤੋਂ ਬਾਅਦ ਸੇਨ ਦਾ ਦਿਹਾਂਤ ਹੋ ਗਿਆ। ਸੇਨ ਦਸੰਬਰ ਦੇ ਸ਼ੁਰੂ ਵਿਚ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਭਰਤੀ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ।
ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੇਨ ਗੁਰਦੇ ਦੀ ਬੀਮਾਰੀ ਤੋਂ ਪੀੜਤ ਸਨ ਅਤੇ 2013 ਵਿਚ ਉਨ੍ਹਾਂ ਨੂੰ ਬਰੇਨ ਸਟਰੋਕ ਹੋਇਆ ਸੀ। ਪਾਰਟੀ ਸੂਤਰਾਂ ਨੇ ਕਿਹਾ ਕਿ ਸੇਨ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਨਿਵਾਸ ਲਿਜਾਇਆ ਜਾਵੇਗਾ ਅਤੇ ਫਿਰ ਇਸ ਨੂੰ ਇਕ ਨਿਜੀ ਸ਼ਮਸ਼ਾਨਘਾਟ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਸੇਨ ਦੀ ਲਾਸ਼ ਇੱਥੇ ਸਥਿਤ ਸੀਟੂ ਦਫਤਰ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਇਸ ਪਾਰਟੀ ਦੇ ਹੈੱਡਕੁਆਰਟਰ ਪਹੁੰਚਾਇਆ ਜਾਵੇਗਾ, ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ। ਉਸੇ ਦਿਨ ਉਨ੍ਹਾਂ ਦੇ ਗ੍ਰਹਿ ਨਗਰ ਵਰਧਮਾਨ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮਹਿਲਾ ਸ਼ਰਧਾਲੂਆਂ ਨੂੰ ਸਬਰੀਮਾਲਾ 'ਚ ਦਰਸ਼ਨ ਦੇ ਬਿਨਾਂ ਹੀ ਆਉਣਾ ਪਿਆ
NEXT STORY