ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੋਮਵਾਰ ਨੂੰ ਕਿਹਾ ਕਿ ਸੜਕ ਆਵਾਜਾਈ ਮੰਤਰਾਲਾ ਰਾਸ਼ਟਰੀ ਰਾਜਮਾਰਗਾਂ 'ਤੇ ਯਾਤਰੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਕਸਾਰ ਟੋਲ ਨੀਤੀ 'ਤੇ ਕੰਮ ਕਰ ਰਿਹਾ ਹੈ। ਗਡਕਰੀ ਨੇ ਇਹ ਵੀ ਕਿਹਾ ਕਿ ਭਾਰਤ ਦਾ ਹਾਈਵੇਅ ਬੁਨਿਆਦੀ ਢਾਂਚਾ ਹੁਣ ਅਮਰੀਕਾ ਦੇ ਬਰਾਬਰ ਹੈ।
ਉਨ੍ਹਾਂ ਮੀਡੀਆ ਨਾਲ ਇਕ ਇੰਟਰਵਿਊ ਵਿਚ ਕਿਹਾ, "ਅਸੀਂ ਇੱਕ ਸਮਾਨ ਟੋਲ ਨੀਤੀ 'ਤੇ ਕੰਮ ਕਰ ਰਹੇ ਹਾਂ। ਇਸ ਨਾਲ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਹੋਵੇਗਾ।'' ਗਡਕਰੀ ਉੱਚ ਟੋਲ ਚਾਰਜ ਅਤੇ ਖਰਾਬ ਸੜਕਾਂ ਦੀਆਂ ਸ਼ਿਕਾਇਤਾਂ ਕਾਰਨ ਰਾਸ਼ਟਰੀ ਰਾਜਮਾਰਗਾਂ 'ਤੇ ਯਾਤਰੀਆਂ ਵਿਚ ਵਧ ਰਹੇ ਅਸੰਤੁਸ਼ਟੀ 'ਤੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਮੰਤਰਾਲੇ ਨੇ ਰਾਸ਼ਟਰੀ ਰਾਜਮਾਰਗਾਂ 'ਤੇ ਇੱਕ ਸਹਿਜ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ (ਜੀਐੱਨਐੱਸਐੱਸ) ਅਧਾਰਤ ਟੋਲ ਉਗਰਾਹੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : 'ਅਸੀਂ ਕੀਤੀ ਟੀ-20 ਕ੍ਰਿਕਟ ਦੀ ਸ਼ੁਰੂਆਤ', ਰਾਮ ਰਹੀਮ ਨੇ ਕੀਤਾ ਵੱਡਾ ਦਾਅਵਾ
ਗਡਕਰੀ ਨੇ ਕਿਹਾ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਸੋਸ਼ਲ ਮੀਡੀਆ 'ਤੇ ਯਾਤਰੀਆਂ ਦੀਆਂ ਸ਼ਿਕਾਇਤਾਂ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਇਸ ਵਿਚ ਸ਼ਾਮਲ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਿਹਾ ਹੈ। ਮੌਜੂਦਾ ਸਮੇਂ 'ਚ ਰਾਸ਼ਟਰੀ ਰਾਜ ਮਾਰਗਾਂ 'ਤੇ ਕੁੱਲ ਟ੍ਰੈਫਿਕ 'ਚ ਨਿੱਜੀ ਕਾਰਾਂ ਦੀ ਹਿੱਸੇਦਾਰੀ ਲਗਭਗ 60 ਫੀਸਦੀ ਹੈ, ਜਦਕਿ ਟੋਲ ਮਾਲੀਏ 'ਚ ਇਨ੍ਹਾਂ ਵਾਹਨਾਂ ਦੀ ਹਿੱਸੇਦਾਰੀ ਸਿਰਫ 20-26 ਫੀਸਦੀ ਹੈ। ਪਿਛਲੇ 10 ਸਾਲਾਂ ਵਿੱਚ ਵੱਧ ਤੋਂ ਵੱਧ ਭਾਗਾਂ 'ਤੇ ਟੋਲ ਵਸੂਲੀ ਦੀ ਸ਼ੁਰੂਆਤ ਨਾਲ ਟੋਲ ਫੀਸਾਂ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਅਕਸਰ ਯਾਤਰੀਆਂ ਵਿੱਚ ਅਸੰਤੁਸ਼ਟੀ ਵਧਦੀ ਹੈ। 2023-24 ਵਿੱਚ ਭਾਰਤ ਵਿੱਚ ਕੁੱਲ ਟੋਲ ਕੁਲੈਕਸ਼ਨ 64,809.86 ਕਰੋੜ ਰੁਪਏ ਤੱਕ ਪਹੁੰਚ ਗਈ, ਜੋ ਪਿਛਲੇ ਸਾਲ ਦੇ ਮੁਕਾਬਲੇ 35 ਫੀਸਦੀ ਵੱਧ ਹੈ।
ਸਾਲ 2019-20 ਵਿੱਚ ਕੁਲੈਕਸ਼ਨ 27,503 ਕਰੋੜ ਰੁਪਏ ਸੀ। ਗਡਕਰੀ ਨੇ ਭਰੋਸਾ ਜਤਾਇਆ ਕਿ ਰਾਜਮਾਰਗ ਮੰਤਰਾਲਾ ਮੌਜੂਦਾ ਵਿੱਤੀ ਸਾਲ 2020-21 ਵਿੱਚ ਪ੍ਰਤੀ ਦਿਨ 37 ਕਿਲੋਮੀਟਰ ਹਾਈਵੇਅ ਨਿਰਮਾਣ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਦੇਵੇਗਾ। ਚਾਲੂ ਵਿੱਤੀ ਸਾਲ 'ਚ ਹੁਣ ਤੱਕ ਕਰੀਬ 7,000 ਕਿਲੋਮੀਟਰ ਹਾਈਵੇਅ ਬਣਾਏ ਜਾ ਚੁੱਕੇ ਹਨ। ਭਾਰਤਮਾਲਾ ਪ੍ਰੋਜੈਕਟ ਨੂੰ ਬਦਲਣ ਲਈ ਨਵੀਂ ਯੋਜਨਾ ਦੀ ਅਣਹੋਂਦ ਵਿੱਚ ਹਾਈਵੇ ਪ੍ਰੋਜੈਕਟਾਂ ਨੂੰ ਐਵਾਰਡ ਦੇਣ ਦੀ ਰਫ਼ਤਾਰ ਕਾਫ਼ੀ ਮੱਠੀ ਹੋ ਗਈ ਹੈ। ਗਡਕਰੀ ਅਨੁਸਾਰ ਪਹਿਲਾਂ ਭਾਰਤਮਾਲਾ ਪ੍ਰੋਜੈਕਟ ਤਹਿਤ ਮੰਤਰਾਲੇ ਕੋਲ 3,000 ਕਰੋੜ ਰੁਪਏ ਤੱਕ ਦੇ ਹਾਈਵੇ ਪ੍ਰੋਜੈਕਟਾਂ ਨੂੰ ਅਲਾਟ ਕਰਨ ਦਾ ਅਧਿਕਾਰ ਸੀ ਪਰ ਹੁਣ ਮੰਤਰਾਲਾ ਭਾਰਤਮਾਲਾ ਪ੍ਰੋਜੈਕਟ ਤਹਿਤ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਮਨਜ਼ੂਰੀ ਨਹੀਂ ਦੇ ਸਕਦਾ ਹੈ।
ਇਹ ਵੀ ਪੜ੍ਹੋ : ਟਰੰਪ ਨੇ ਮੈਕਸੀਕੋ ਨੂੰ ਦਿੱਤੀ ਰਾਹਤ, ਇਕ ਮਹੀਨੇ ਲਈ ਬਰਾਮਦ 'ਤੇ ਰੋਕਿਆ ਟੈਰਿਫ
ਉਨ੍ਹਾਂ ਕਿਹਾ, “ਹੁਣ ਸਾਨੂੰ 1,000 ਕਰੋੜ ਰੁਪਏ ਤੋਂ ਵੱਧ ਦੇ ਕਿਸੇ ਵੀ ਪ੍ਰੋਜੈਕਟ ਲਈ ਕੈਬਨਿਟ ਦੀ ਮਨਜ਼ੂਰੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਅਸੀਂ 50-60 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ ਮਨਜ਼ੂਰੀ ਲਈ ਕੈਬਨਿਟ ਨੂੰ ਭੇਜ ਦਿੱਤੇ ਹਨ। ਦਿੱਲੀ ਵਿਧਾਨ ਸਭਾ ਚੋਣਾਂ 'ਤੇ ਇਕ ਸਵਾਲ ਦਾ ਜਵਾਬ ਦਿੰਦਿਆਂ ਗਡਕਰੀ ਨੇ ਕਿਹਾ ਕਿ ਇਸ ਵਾਰ ਭਾਜਪਾ ਦਿੱਲੀ 'ਚ ਸੱਤਾ 'ਚ ਆਵੇਗੀ, ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਤੋਂ ਨਾਰਾਜ਼ ਹਨ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Fact Check : ਤੇਲੰਗਾਨਾ 'ਚ ਹੋਈ ਚੋਰੀ ਦੀ ਵੀਡੀਓ ਨੂੰ ਪੰਜਾਬ ਦਾ ਦੱਸ ਕੇ ਕੀਤਾ ਜਾ ਰਿਹਾ ਵਾਇਰਲ
NEXT STORY