ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਦੇਸ਼ 'ਚ ਸੜਕ ਹਾਦਸਿਆਂ ਵਿਚ ਇਕ ਸਾਲ ਦੇ ਅੰਦਰ 1.68 ਲੱਖ ਲੋਕਾਂ ਦੀ ਮੌਤ ਹੋਈ ਅਤੇ ਮਰਨ ਵਾਲਿਆਂ ਵਿਚ 60 ਫੀਸਦੀ ਨੌਜਵਾਨ ਸਨ। ਉਨ੍ਹਾਂ ਨੇ ਸਦਨ 'ਚ ਪੂਰਕ ਪ੍ਰਸ਼ਨਾਂ ਦੇ ਉੱਤਰ ਦਿੰਦੇ ਹੋਏ ਕਿਹਾ ਕਿ ਇਹ ਸਥਿਤੀ ਦੁਖਦਾਈ ਹੈ ਅਤੇ ਇਸ ਨੂੰ ਰੋਕਣ ਲਈ ਸਮਾਜ ਨੂੰ ਵੀ ਸਹਿਯੋਗ ਕਰਨਾ ਹੋਵੇਗਾ।
ਇਹ ਵੀ ਪੜ੍ਹੋ : ਗੰਗਾ ਜਲ ਲੈ ਕੇ ਘਰ ਆਇਆ ਵਿਅਕਤੀ, ਮਾਈਕ੍ਰੋਸਕੋਪ ਨਾਲ ਦੇਖਣ 'ਤੇ ਉੱਡੇ ਹੋਸ਼
ਗਡਕਰੀ ਨੇ ਕਿਹਾ,''ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਕੋਸ਼ਿਸ਼ ਕਰਨ ਦੇ ਬਾਵਜੂਦ ਇਕ ਸਾਲ 'ਚ 1.68 ਲੱਖ ਮੌਤਾਂ ਹੋਈਆਂ ਹਨ... ਇਹ ਲੋਕ ਦੰਗਿਆਂ 'ਚ ਨਹੀਂ, ਸੜਕ ਹਾਦਸਿਆਂ 'ਚ ਮਾਰੇ ਗਏ।'' ਉਨ੍ਹਾਂ ਕਿਹਾ ਕਿ ਮਰਨ ਵਾਲਿਆਂ 'ਚ 60 ਫ਼ੀਸਦੀ ਮੁੰਡੇ-ਕੁੜੀਆਂ ਸਨ। ਉਨ੍ਹਾਂ ਕਿਹਾ,''ਜਦੋਂ ਮੈਂ ਮਹਾਰਾਸ਼ਟਰ (ਵਿਧਾਨ ਪ੍ਰੀਸ਼ਦ) 'ਚ ਵਿਰੋਧੀ ਧਿਰ ਦਾ ਨੇਤਾ ਸੀ ਤਾਂ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ ਅਤੇ ਮੇਰੀ ਚਾਰ ਥਾਵਾਂ ਤੋਂ ਹੱਡੀ ਟੁੱਟ ਗਈ ਸੀ। ਮੈਂ ਇਸ ਸਥਿਤੀ ਨੂੰ ਸਮਝਦਾ ਹਾਂ।'' ਮੰਤਰੀ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਸੜਕ ਸੁਰੱਖਿਆ ਯਕੀਨੀ ਕਰਨ ਲਈ ਵੱਧ-ਚੜ੍ਹ ਕੇ ਸਹਿਯੋਗ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ 'ਚ 99,000 ਤੋਂ ਵੱਧ ਮਹਿਲਾ ਕਰਮੀ: ਸਰਕਾਰ
NEXT STORY