ਨੈਸ਼ਨਲ ਡੈਸਕ: ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਆਪਣਾ ਨਵਾਂ ਰਾਸ਼ਟਰੀ ਪ੍ਰਧਾਨ ਮਿਲਣ ਜਾ ਰਿਹਾ ਹੈ। ਸੋਮਵਾਰ ਨੂੰ 45 ਸਾਲਾ ਨਿਤਿਨ ਨਬੀਨ ਨੇ ਇਸ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਪ੍ਰਸਤਾਵਕ ਬਣੇ ਹਨ, ਜਿਸ ਕਾਰਨ ਉਨ੍ਹਾਂ ਦਾ ਨਿਰਵਿਰੋਧ ਚੁਣਿਆ ਜਾਣਾ ਤੈਅ ਮੰਨਿਆ ਜਾ ਰਿਹਾ ਹੈ। ਨਿਤਿਨ ਨਵੀਨ ਲਈ 37 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।
ਨਿਤਿਨ ਨਬੀਨ ਪਾਰਟੀ ਦੇ 45 ਸਾਲਾਂ ਦੇ ਸਿਆਸੀ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਰਾਸ਼ਟਰੀ ਪ੍ਰਧਾਨ ਹੋਣਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਅਮਿਤ ਸ਼ਾਹ ਦੇ ਨਾਮ ਸੀ, ਜੋ 49 ਸਾਲ ਦੀ ਉਮਰ ਵਿੱਚ ਪ੍ਰਧਾਨ ਬਣੇ ਸਨ। ਨਿਤਿਨ ਨਬੀਨ ਜੇਪੀ ਨੱਡਾ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਲੋਕ ਸਭਾ ਚੋਣਾਂ 2024 ਤੋਂ ਬਾਅਦ ਖਤਮ ਹੋ ਗਿਆ ਸੀ। ਉਹ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ। ਜ਼ਿਕਰਯੋਗ ਹੈ ਕਿ ਪਾਰਟੀ ਦੇ ਗਠਨ (1980) ਤੋਂ ਲੈ ਕੇ ਹੁਣ ਤੱਕ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਵਰਗੇ ਦਿੱਗਜ ਨੇਤਾ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਨਿਤਿਨ ਨਬੀਨ ਦੇ ਨਾਮ ਦਾ ਅਧਿਕਾਰਤ ਐਲਾਨ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ।
ਦਿੱਗਜ ਨੇਤਾਵਾਂ ਦਾ ਮਿਲਿਆ ਸਮਰਥਨ
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਹੋਰ ਸੀਨੀਅਰ ਨੇਤਾਵਾਂ ਜਿਵੇਂ ਕਿ ਧਰਮਿੰਦਰ ਪ੍ਰਧਾਨ ਅਤੇ ਭੂਪੇਂਦਰ ਯਾਦਵ ਦੀ ਮੌਜੂਦਗੀ 'ਚ ਚੋਣ ਅਧਿਕਾਰੀ ਕੇ. ਲਕਸ਼ਮਣ ਨੂੰ ਨਵੀਨ ਦੇ ਨਾਮਜ਼ਦਗੀ ਪੱਤਰਾਂ ਦਾ ਪਹਿਲਾ ਸੈੱਟ ਸੌਂਪਿਆ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਚੋਣ ਪ੍ਰਕਿਰਿਆ ਅਤੇ ਨਿਯਮ
ਭਾਜਪਾ ਦੇ ਸੰਵਿਧਾਨ ਮੁਤਾਬਕ, ਰਾਸ਼ਟਰੀ ਪ੍ਰਧਾਨ ਦੀ ਚੋਣ ਇਕ ਇਲੈਕਟੋਰਲ ਕਾਲਜ ਵਲੋਂ ਕੀਤੀ ਜਾਂਦੀ ਹੈ, ਜਿਸ 'ਚ ਰਾਸ਼ਟਰੀ ਅਤੇ ਰਾਜ ਕੌਂਸਲਾਂ ਦੇ ਪ੍ਰਤੀਨਿਧ ਸ਼ਾਮਲ ਹੁੰਦੇ ਹਨ। ਕਿਸੇ ਵੀ ਉਮੀਦਵਾਰ ਦੇ ਨਾਮ ਦੀ ਤਜਵੀਜ਼ ਲਈ ਘੱਟੋ-ਘੱਟ 5 ਅਜਿਹੇ ਸੂਬਿਆਂ ਦੇ 20 ਮੈਂਬਰਾਂ ਦਾ ਸਮਰਥਨ ਜ਼ਰੂਰੀ ਹੈ ਜਿੱਥੇ ਰਾਸ਼ਟਰੀ ਪ੍ਰੀਸ਼ਦ ਦੀਆਂ ਚੋਣਾਂ ਮੁਕੰਮਲ ਹੋ ਚੁੱਕੀਆਂ ਹੋਣ। ਇਸ ਤੋਂ ਇਲਾਵਾ, ਉਮੀਦਵਾਰ ਦਾ ਘੱਟੋ-ਘੱਟ 15 ਸਾਲਾਂ ਤੱਕ ਪਾਰਟੀ ਦਾ ਮੈਂਬਰ ਹੋਣਾ ਅਤੇ ਚਾਰ ਕਾਰਜਕਾਲਾਂ ਤੱਕ ਸਰਗਰਮ ਰਹਿਣਾ ਲਾਜ਼ਮੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HSGMC ਪ੍ਰਧਾਨ ਝੀਂਡਾ ਨੇ ‘ਆਪ’ ਆਗੂ ਆਤਿਸ਼ੀ ਖਿਲਾਫ ਕਾਰਵਾਈ ਦੀ ਕੀਤੀ ਮੰਗ
NEXT STORY