ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਕਾਫਲੇ 'ਤੇ ਹੋਏ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਨੂੰ ਬਾਡੀਗਾਰਡ ਸਮੇਤ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗਾ ਹੈ। ਇਸ ਮਾਮਲੇ ਵਿਚ ਇਕ ਜਦ (ਯੂ) ਨੇਤਾ ਨੇ ਕੇਸ ਦਰਜ ਕਰਵਾਇਆ, ਜਿਸ ਤੋਂ ਬਾਅਦ ਪਟਨਾ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਸਾਜ਼ਿਸ਼ ਰਚਣ ਵਾਲੇ ਦੋਸ਼ੀਆਂ ਦੀ ਪਛਾਣ ਕਰਨ ਵਿਚ ਪੁਲਸ ਜੁਟ ਗਈ ਹੈ।
ਮੈਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ ਕਾਫਲੇ 'ਤੇ ਹਮਲਾ : ਨਿਤੀਸ਼
ਬਕਸਰ ਵਿਚ ਆਪਣੇ ਕਾਫਲੇ 'ਤੇ ਹੋਏ ਹਮਲੇ ਨੂੰ ਲੈ ਕੇ ਨਿਤੀਸ਼ ਕੁਮਾਰ ਨੇ ਕਿਹਾ ਕਿ ਇਹ ਹਮਲਾ ਮੈਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ ਅਤੇ 10-12 ਲੋਕਾਂ ਨੇ ਕਾਫਲੇ ਨੂੰ ਘੇਰਿਆ, ਮੈਂ ਕਾਰ ਵਿਚੋਂ ਉਤਰਨਾ ਵੀ ਚਾਹ ਰਿਹਾ ਸੀ ਪਰ ਪੱਥਰਬਾਜ਼ੀ ਸ਼ੁਰੂ ਹੋ ਗਈ।
ਸੰਯੁਕਤ ਰਾਸ਼ਟਰ 'ਚ ਭਾਰਤ ਦੇ ਦੂਤ ਅਕਬਰੂਦੀਨ ਦਾ ਅਕਾਊਂਟ ਹੋਇਆ ਹੈਕ, ਫਿਰ ਬਹਾਲ
NEXT STORY