ਪਟਨਾ– ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਤਾਮਿਲਨਾਡੂ ਵਿਚ ਬਿਹਾਰੀ ਮਜ਼ਦੂਰਾਂ ’ਤੇ ਹੋਏ ਹਮਲੇ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਥੇ ਹੀ ਤਾਮਿਲਨਾਡੂ ਦੇ ਡੀ. ਜੀ. ਪੀ. ਨੇ ਸੂਬੇ ਵਿਚ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕਰਦੇ ਹੋਏ ਸਪੱਸ਼ਟੀਕਰਨ ਜਾਰੀ ਕਰ ਕੇ ਅਜਿਹੀਆਂ ਖਬਰਾਂ ਨੂੰ ਫਰਜ਼ੀ ਕਰਾਰ ਦਿੱਤਾ।
ਨਿਤੀਸ਼ ਨੇ ਤਾਮਿਲਨਾਡੂ ਵਿਚ ਬਿਹਾਰੀ ਪ੍ਰਵਾਸੀ ਮਜ਼ਦੂਰਾਂ ’ਤੇ ਹਮਲੇ ਬਾਰੇ ਮੀਡੀਆ ਦੇ ਇਕ ਵਰਗ ਵਿਚ ਲੁਕੀਆਂ ਖਬਰਾਂ ਦਾ ਨੋਟਿਸ ਲੈਂਦੇ ਹੋਏ ਬਿਹਾਰ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਆਪਣੇ ਹਮਅਹੁਦਿਆਂ ਨਾਲ ਸੰਪਰਕ ਕਰਨ ਅਤੇ ਉਥੇ ਬਿਹਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ।
ਇਸ ਦੌਰਾਨ ਬਿਹਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਮੁੱਖ ਵਿਰੋਧੀ ਧਿਰ ਭਾਜਪਾ ਦੇ ਮੈਂਬਰਾਂ ਨੇ ਤਾਮਿਲਨਾਡੂ ਵਿਚ ਬਿਹਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬਿਹਾਰ ਸਰਕਾਰ ਕੋਲੋਂ ਠੋਸ ਕਦਮ ਉਠਾਉਣ ਦੀ ਮੰਗ ਨੂੰ ਲੈ ਕੇ ਖੂਬ ਹੰਗਾਮਾ ਕੀਤਾ। ਭਾਜਪਾ ਿਵਧਾਇਕਾਂ ਨੇ ਸਦਨ ਵਿਚ ਮੰਗ ਕੀਤੀ ਕਿ ਬਿਹਾਰ ਸਰਕਾਰ ਤਾਮਿਲਨਾਡੂ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਈਮਾਨਦਾਰੀ ਅਤੇ ਗੰਭੀਰਤਾ ਨਾਲ ਉਠਾਏ।
ਫਾਸਟ ਟ੍ਰੈਕ ਵਿਸ਼ੇਸ਼ ਅਦਾਲਤਾਂ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ : ਰਿਜਿਜੂ
NEXT STORY