ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਅਹੁਦਾ ਛੱਡਣ ਤੋਂ ਬਾਅਦ ਵੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਗ੍ਰਹਿ ਵਿਭਾਗ ਦੀ ਸਿਫਾਰਸ਼ 'ਚ ਇਸ ਸੰਬੰਧ 'ਚ 30 ਮਾਰਚ ਨੂੰ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਆਦੇਸ਼ ਜਾਰੀ ਕੀਤਾ ਹੈ। ਵਿਭਾਗ ਵਲੋਂ ਭੇਜੇ ਗਏ ਪੱਤਰ 'ਚ ਸਪੱਸ਼ਟ ਰੂਪ ਨਾਲ ਕਿਹਾ ਗਿਆ ਹੈ ਕਿ ਨਿਤੀਸ਼ ਕੁਮਾਰ ਨੂੰ ਬਿਹਾਰ ਵਿਸ਼ੇਸ਼ ਸੁਰੱਖਿਆ ਐਕਟ, 2000 ਦੇ ਪ੍ਰਬੰਧਾਂ ਦੇ ਅਧੀਨ ਸੁਰੱਖਿਆ ਦਿੱਤੀ ਜਾਵੇਗੀ। ਗ੍ਰਹਿ ਵਿਭਾਗ ਵਲੋਂ ਜਾਰੀ ਪੱਤਰ 'ਚ ਨਿਤੀਸ਼ ਕੁਮਾਰ ਦੇ ਰਾਜ ਸਭਾ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਰਾਜ ਸਭਾ ਲਈ ਚੁਣੇ ਗਏ ਹਨ ਅਤੇ ਜਲਦ ਹੀ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਰਾਜ ਸਭਾ ਦੀ ਮੈਂਬਰਸ਼ਿਪ ਗ੍ਰਹਿਣ ਖੜਘਏ। ਅਜਿਹੇ 'ਚ ਸੁਰੱਖਿਆ ਨੂੰ ਲੈ ਕੇ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਾ ਫ਼ੈਸਲਾ ਲਿਆ ਗਿਆ।
ਸੂਤਰਾਂ ਅਨੁਸਾਰ, ਮੌਜੂਦਾ ਸਮੇਂ ਨਿਤੀਸ਼ ਕੁਮਾਰ ਨੂੰ ਵਿਸ਼ੇਸ਼ ਸੁਰੱਖਿਆ ਸਮੂਹ (ਐੱਸਐੱਸਜੀ) ਦੀ ਸੁਰੱਖਿਆ ਪ੍ਰਾਪਤ ਹੈ। ਅਹੁਦਾ ਛੱਡਣ ਤੋਂ ਬਾਅਦ ਵੀ ਇਹ ਸੁਰੱਖਿਆ ਘੇਰਾ ਬਰਕਰਾਰ ਰਹੇਗਾ ਅਤੇ ਇਸ ਦੇ ਨਾਲ ਕੇਂਦਰ ਪੱਧਰ ਦੀ ਜ਼ੈੱਡ ਪਲੱਸ ਸੁਰੱਖਿਆ ਵੀ ਉਪਲੱਬਧ ਕਰਵਾਈ ਜਾਵੇਗੀ, ਜਿਸ ਨਾਲ ਉਨ੍ਹਾਂ ਦਾ ਸੁਰੱਖਿਆ ਕਵਚ ਹੋਰ ਮਜ਼ਬੂਤ ਹੋਵੇਗਾ। ਇਹ ਵਿਵਸਥਾ ਰਾਜਨੀਤਕ ਤਬਦੀਲੀਆਂ ਵਿਚਾਲੇ ਨਿਤੀਸ਼ ਕੁਮਾਰ ਦੀ ਸੁਰੱਖਿਆ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਉੱਚ ਜ਼ੋਖਮ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਂਦੀ ਹੈ, ਜਿਸ 'ਚ ਨੈਸ਼ਨਲ ਸਕਿਓਰਿਟੀ ਗਾਰਡ (ਐੱਨਐੱਸਜੀ), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਅਤੇ ਹੋਰ ਕੇਂਦਰੀ ਫ਼ੋਰਸਾਂ ਦੇ ਸਿਖਲਾਈ ਪ੍ਰਾਪਤ ਕਮਾਂਡੋ ਸ਼ਾਮਲ ਹੁੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
19 ਅਪ੍ਰੈਲ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਿਵਾੜ, ਅੰਤਿਮ ਪੜਾਅ 'ਤੇ ਪੁੱਜੀਆਂ ਤਿਆਰੀਆਂ
NEXT STORY