ਨੈਸ਼ਨਲ ਡੈਸਕ : ਬਿਹਾਰ ਦੇ ਸਿਆਸੀ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਜੋੜਦਿਆਂ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਰਿਕਾਰਡ 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਰੋਹ ਪਟਨਾ ਦੇ ਗਾਂਧੀ ਮੈਦਾਨ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ NDA ਨੇ ਆਪਣਾ ਭਾਰੀ ਸ਼ਕਤੀ ਪ੍ਰਦਰਸ਼ਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਸਮੇਤ NDA ਸ਼ਾਸਿਤ ਸਾਰੇ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਏ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਪੀ.ਐੱਮ. ਮੋਦੀ ਦਾ ਖਾਸ ਅੰਦਾਜ਼
ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਆਪਣੇ 'ਦੇਸੀ ਅੰਦਾਜ਼' ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮੰਚ ਤੋਂ ਚਾਰੋਂ ਦਿਸ਼ਾਵਾਂ ਵਿੱਚ ਘੁੰਮ ਕੇ ਬਿਹਾਰ ਦੀ ਜਨਤਾ ਦਾ ਧੰਨਵਾਦ ਕੀਤਾ ਅਤੇ ਹਵਾ ਵਿੱਚ ਆਪਣਾ ਗਮਛਾ (ਤੌਲੀਆ/ਸਕਾਰਫ਼) ਲਹਿਰਾ ਕੇ ਜਸ਼ਨ ਮਨਾਇਆ। ਪੀ.ਐੱਮ. ਮੋਦੀ ਨੇ ਇਸ ਦੌਰਾਨ ਜਨਤਾ ਦਾ ਧੰਨਵਾਦ ਵੀ ਕੀਤਾ।
ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ
ਤੇਜਸਵੀ ਯਾਦਵ ਨੇ ਦਿੱਤੀ ਵਧਾਈ
ਵਿਰੋਧੀ ਧਿਰ ਰਾਸ਼ਟਰੀ ਜਨਤਾ ਦਲ (RJD) ਦੇ ਨੇਤਾ ਤੇਜਸਵੀ ਯਾਦਵ ਨੇ ਵੀ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਮੰਤਰੀ ਪ੍ਰੀਸ਼ਦ ਦੇ ਨਵੇਂ ਮੈਂਬਰਾਂ ਨੂੰ ਸਹੁੰ ਚੁੱਕਣ 'ਤੇ ਦਿਲੋਂ ਵਧਾਈ ਦਿੱਤੀ ਹੈ। ਤੇਜਸਵੀ ਯਾਦਵ ਨੇ ਆਪਣੇ ਬਿਆਨ ਵਿੱਚ ਕਿਹਾ, "ਆਸ਼ਾ ਹੈ ਕਿ ਨਵੀਂ ਸਰਕਾਰ ਜ਼ਿੰਮੇਵਾਰੀ ਨਾਲ ਲੋਕਾਂ ਦੀਆਂ ਆਸ਼ਾਵਾਂ ਅਤੇ ਉਮੀਦਾਂ 'ਤੇ ਖਰੀ ਉਤਰੇਗੀ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰੇਗੀ, ਜਿਸ ਨਾਲ ਬਿਹਾਰ ਵਾਸੀਆਂ ਦੇ ਜੀਵਨ ਵਿੱਚ ਸਕਾਰਾਤਮਕ ਅਤੇ ਗੁਣਾਤਮਕ ਪਰਿਵਰਤਨ ਆਵੇਗਾ"।
ਮੰਤਰੀ ਮੰਡਲ ਦਾ ਗਠਨ
ਨਿਤੀਸ਼ ਕੁਮਾਰ ਦੇ ਨਾਲ, ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਸਮੇਤ ਕਈ ਹੋਰ ਨੇਤਾਵਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੀ.ਟੀ.ਆਈ. ਦੇ ਅਨੁਸਾਰ, ਨਵੇਂ ਮੰਤਰੀ ਮੰਡਲ ਵਿੱਚ ਭਾਜਪਾ ਨੂੰ 14 ਮੰਤਰੀ ਅਹੁਦੇ ਮਿਲੇ ਹਨ, ਜਦਕਿ ਜੇਡੀਯੂ ਨੂੰ 8 ਮੰਤਰੀ ਪਦ ਦਿੱਤੇ ਗਏ ਹਨ। ਇਸ ਤੋਂ ਇਲਾਵਾ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨੂੰ 2, ਅਤੇ ਰਾਸ਼ਟਰੀ ਲੋਕ ਮੋਰਚਾ (ਰਾਲੋਮੋ) ਅਤੇ ਹਿੰਦੁਸਤਾਨੀ ਅਵਾਮ ਮੋਰਚਾ (ਹਮ) ਨੂੰ ਇੱਕ-ਇੱਕ ਮੰਤਰੀ ਪਦ ਮਿਲਿਆ ਹੈ।
ਪੜ੍ਹੋ ਇਹ ਵੀ : ਹੁਣ ਬਿਨਾਂ ਹਸਪਤਾਲ ਦਾਖਲ ਹੋਏ ਘਰ ਬੈਠਕੇ ਆਯੁਰਵੈਦਿਕ ਤਰੀਕੇ ਨਾਲ ਛੱਡੋ ਨਸ਼ਾ
ਯੂਪੀ ਦੇ ਸਕੂਲ 'ਚ ਵਾਪਰੀ ਵੱਡੀ ਘਟਨਾ: ਗੈਸ ਲੀਕ ਹੋਣ ਨਾਲ 16 ਵਿਦਿਆਰਥੀ ਬੇਹੋਸ਼, ਪਈਆਂ ਭਾਜੜਾਂ
NEXT STORY