ਨਵੀਂ ਦਿੱਲੀ (ਭਾਸ਼ਾ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬੁੱਧਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਜਨਤਾ ਦਲ ਯੂਨਾਈਟੇਡ (ਜੇ.ਡੀ.ਯੂ) ਮੁਖੀ ਕੁਮਾਰ ਦੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) 'ਚ ਸ਼ਾਮਲ ਹੋਣ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਕੇ ਬਿਹਾਰ 'ਚ ਸਰਕਾਰ ਬਣਾਉਣ ਤੋਂ ਬਾਅਦ, ਦੋਹਾਂ ਨੇਤਾਵਾਂ ਦੀ ਪਹਿਲੀ ਮੁਲਾਕਾਤ ਸੀ। ਇਹ ਬੈਠਕ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਵਲੋਂ 12 ਫਰਵਰੀ ਨੂੰ ਵਿਧਾਨ ਸਭਾ 'ਚ ਵਿਸ਼ਵਾਸ ਵੋਟ ਦਾ ਸਾਹਮਣਾ ਕਰਨ ਤੋਂ 5 ਦਿਨ ਪਹਿਲਾਂ ਹੋਈ ਹੈ।
ਬਿਹਾਰ 'ਚ 28 ਜਨਵਰੀ ਨੂੰ 'ਮਹਾਗਠਜੋੜ' ਨੂੰ ਛੱਡ ਕੇ ਰਾਜਗ 'ਚ ਆਉਣ ਤੋਂ ਬਾਅਦ ਜਨਤਾ ਦਲ (ਯੂ) ਦੇ ਨੇਤਾ ਕੁਮਾਰ ਰਾਸ਼ਟਰੀ ਰਾਜਧਾਨੀ ਦੇ ਆਪਣੇ ਪਹਿਲੇ ਦੌਰੇ ਦੌਰਾਨ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਬਿਹਾਰ ਦੇ ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ (ਦੋਵੇਂ ਭਾਜਪਾ ਤੋਂ) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਜਨਤਾ ਦਲ (ਯੂ) ਸੂਤਰਾਂ ਅਨੁਸਾਰ, ਮੁੱਖ ਮੰਤਰੀ ਕੁਮਾਰ ਦੀ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਦੌਰਾਨ ਰਾਜ 'ਚ ਰਾਜ ਸਭਾ ਚੋਣਾਂ ਨਾਲ ਸੰਬੰਧਤ ਮੁੱਦਿਆਂ 'ਤੇ ਵੀ ਚਰਚਾ ਹੋ ਸਕਦੀ ਹੈ। ਬਿਹਾਰ 'ਚ ਰਾਜ ਸਭਾ ਦੀਆਂ 6 ਸੀਟਾਂ ਖ਼ਾਲੀ ਹੋ ਰਹੀਆਂ ਹਨ, ਜਿਨ੍ਹਾਂ ਲਈ 27 ਫਰਵਰੀ ਨੂੰ ਚੋਣਾਂ ਹੋਣੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਨੂੰ ਵੱਡਾ ਝਟਕਾ, ਅਦਾਲਤ ਨੇ ED ਦੀ ਪਟੀਸ਼ਨ 'ਤੇ ਭੇਜਿਆ ਸੰਮਨ
NEXT STORY